ਸਿਹਤ ਮੰਤਰੀ ਵੱਲੋਂ ਕੋਵਿਡ-19 ਟੀਕਾਕਰਨ ਕੇਂਦਰਾਂ ਦੀ ਅਚਨਚੇਤ ਚੈਕਿੰਗ
ਚੰਡੀਗੜ੍ਹ,- ਕੋਵਿਡ-19 ਟੀਕਾਕਰਨ ਮੁਹਿੰਮ ਅਤੇ ਕੋਵਿਡ ਕੇਅਰ ਹਸਪਤਾਲਾਂ ‘ਚ ਇਲਾਜ ਸੇਵਾਵਾਂ ਨੂੰ ਜ਼ਮੀਨੀ ਪੱਧਰ ‘ਤੇ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖਰੜ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੋਪੜ ਵਿਖੇ 4 ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ।
ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਪੰਜਾਬ ਵੱਲੋਂ 2500 ਤੋਂ ਵੱਧ ਕੇਂਦਰਾਂ ਵਿੱਚ ਵਿਆਪਕ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿੱਥੇ ਲਾਭਪਾਤਰੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ...