image caption:

ਗੰਨਾ ਕਿਸਾਨਾਂ ਦੇ ਹੱਕ ‘ਚ ਨਿਤਰਿਆ ਅਕਾਲੀ ਦਲ, ਸੁਖਬੀਰ ਬਾਦਲ ਨੇ ਕੈਪਟਨ ‘ਤੇ ਚਲਾਏ ਸ਼ਬਦੀ ਤੀਰ

ਭੋਗਪੁਰ: ਗੰਨਾ ਕਿਸਾਨਾਂ ਵੱਲੋਂ ਪੰਜਾਬ ਭਰ &lsquoਚ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਨੂੰ ਲੈ ਕੇ ਅਕਾਲੀ ਦਲ ਵੀ ਕਿਸਾਨਾਂ ਦੇ ਹੱਕ &lsquoਚ ਧਰਨੇ ਦੇ ਰਹੀ ਹੈ। ਜਿਸਦੇ ਚੱਲਦੇ ਅਕਾਲੀ ਦਲ ਵਲੋਂ ਅੱਜ (ਬੁਧਵਾਰ) ਵੀ ਭੋਗਪੁਰ ਵਿੱਖੇ ਧਰਨਾ ਦਿੱਤਾ ਗਿਆ ਹੈ। ਧਰਨੇ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਬਾਦਲ ਨੇ ਇਸ ਦੌਰਾਨ ਕਿਸਾਨਾਂ ਨੂੰ ਸੰਬੋਧਤ ਕੀਤਾ ਤੇ ਪੰਜਾਬ ਸਰਕਾਰ &lsquoਤੇ ਇੱਕ ਤੋਂ ਬਾਅਦ ਇੱਕ ਹਮਲਾ ਬੋਲਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਕਿਸਾਨ ਮੰਡੀਆਂ &lsquoਚ ਰੁਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਮਾਈ ਦਾ ਇੱਕ ਵੀ ਪੈਸੇ ਨਹੀਂ ਮਿਲ ਰਿਹਾ ,ਜਿਸ ਕਰਕੇ ਕਿਸਾਨਾਂ ਨੂੰ ਆਪਣਾ ਘਰ ਚਲਾਉਣ ਲਈ ਆੜ੍ਹਤੀਆਂ ਅਤੇ ਬੈਂਕਾਂ ਤੋਂ ਕਰਜ਼ਾ ਲੈਣਾ ਪੈ ਰਿਹਾ ਹੈ।

ਬਾਦਲ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਨੇ ਅਜੇ ਤੱਕ ਗੰਨੇ ਦੀ ਪਿੜਾਈ ਸ਼ੁਰੂ ਨਹੀਂ ਕੀਤੀ ਹੈ,ਕਿਉਂਕਿ ਸਰਕਾਰੀ ਖੰਡ ਮਿੱਲਾਂ ਨੇ ਬਹੁਤ ਹੀ ਸੁਸਤ ਰਫਤਾਰ ਫੜੀ ਹੋਈ ਹੈ, ਇਸ ਦਾ ਕਿਸਾਨਾਂ ਉੱਤੇ ਬਹੁਤ ਹੀ ਮਾਰੂ ਪ੍ਰਭਾਵ ਪਵੇਗਾ ਅਤੇ ਉਹ ਅਗਲੇ ਸਾਲ ਸਮੇਂ ਸਿਰ ਗੰਨੇ ਦੀ ਬਿਜਾਈ ਨਹੀਂ ਕਰ ਪਾਉਣਗੇ।ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਕਾਰਜ ਕਾਲ ਦੌਰਾਨ ਸਰਕਾਰ ਨਾ ਸਿਰਫ ਗੰਨਾ ਉਤਪਾਦਕਾਂ ਨੂੰ ਗੰਨੇ ਦਾ ਵਾਜਬ ਮੁੱਲ ਦਿੰਦੀ ਸੀ ਸਗੋਂ ਕੇਂਦਰ ਸਰਕਾਰ ਦੁਆਰਾ ਐਸਏਪੀ ਵਧਾਉਣ ਨਾਲ ਪ੍ਰਾਈਵੇਟ ਮਿੱਲਾਂ ਨੂੰ ਪਏ ਘਾਟੇ ਨੂੰ ਵੀ ਦੂਰ ਕਰਦੀ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੋਟਾਂ ਲੈਣ ਲਈ ਹੀ ਲੋਕਾਂ ਨਾਲ ਵਾਅਦੇ ਕੀਤੇ ਸਨ ਤੇ ਸਰਕਾਰ ਬਣਦੇ ਹੀ ਉਹ ਸਾਰੇ ਵਾਅਦੇ ਭੁੱਲ ਗਈ। ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਕਿਸਾਨ ਤਬਾਹ ਹੋ ਰਹੇ ਹਨ ਅਤੇ ਖੁਦਕੁਸ਼ੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਝੋਨੇ ਦੀ ਬਿਜਾਈ ਲੇਟ ਕਰਵਾ ਦਿੱਤੀ ,ਜਿਸ ਨਾਲ ਕਟਾਈ ਵੀ ਪਛੜ ਗਈ। ਇਸ ਤੋਂ ਇਲਾਵਾ ਝਾੜ ਘਟ ਗਿਆ ਅਤੇ ਝੋਨੇ ਵਿਚ ਨਮੀ ਦੀ ਮਾਤਰਾ ਵਧ ਗਈ।

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹਮਲਾ ਬੋਲਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਭ ਕੈਪਟਨ ਅਮਰਿੰਦਰ ਸਿੰਘ ਕਰਕੇ ਹੋ ਰਿਹਾ ਹੈ। ਕਿਸਾਨਾਂ ਦੀ ਇਸ ਹਾਲਤ ਦੇ ਜਿੰਮੇਵਾਰ ਮੁੱਖ ਮੰਤਰੀ ਹਨ। ਉਹਨਾਂ ਨੇ ਕਿਹਾ ਮੁੱਖ ਮੰਤਰੀ ਦਾ ਧਿਆਨ ਲੋਕਾਂ ਦੀ ਭਲਾਈ ਵੱਲ ਨਹੀਂ ਹੈ ਉਹ ਬਸ ਆਪਣਾ ਫਾਇਦਾ ਸੋਚਦੇ ਹਨ। ਉਹਨਾਂ ਕਿਹਾ ਕਿ ਬਜ਼ੁਰਗਾਂ ਨੂੰ ਪਿਛਲੇ ਇੱਕ ਸਾਲ ਤੋਂ ਬੁਢਾਪਾ ਪੈਨਸ਼ਨਾਂ ਨਹੀਂ ਮਿਲੀਆਂ ਹਨ।ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਦਲਿਤ ਬੱਚਿਆਂ ਲਈ ਆਏ 1255 ਕਰੋੜ ਰੁਪਏ ਕਾਂਗਰਸ ਨੇ ਖੁਰਦ ਬੁਰਦ ਕੀਤੇ ਹਨ।ਉਨ੍ਹਾਂ ਨੇ ਕਿਹਾ ਕਿ 5 ਲੱਖ ਆਟਾ ਦਾਲ ਦੇ ਲਾਭਪਾਤਰੀਆਂ ਨੂੰ ਕੋਈ ਸਹੂਲਤ ਨਹੀਂ ਮਿਲ ਰਹੀ ਹੈ।

ਇਸ ਧਰਨੇ &lsquoਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸਿਕੰਦਰ ਸਿੰਘ ਮਲੂਕਾ , ਬੀਬੀ ਜਗੀਰ ਕੌਰ, ਸੋਹਣ ਸਿੰਘ ਠੰਡਲ, ਪਵਨ ਕੁਮਾਰ ਟੀਨੂੰ ਸਮੇਤ ਦੁਆਬੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਮੌਜੂਦ ਹੈ। ਜਿਕਰਯੋਗ ਹੈ ਕਿ ਫਗਵਾੜਾ &lsquoਚ ਵੀ ਗੰਨਾ ਕਿਸਾਨਾਂ ਵਲੋਂ ਧਰਨਾ ਦਿੱਤਾ ਜਾ ਰਿਹਾ ਹੈ। ਸੂਬੇ ਭਰ ਦੀਆਂ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ। ਬੀਤੇ ਦਿਨ ਤੋਂ ਕਿਸਾਨ ਫਗਵਾੜਾ ਵਿਖੇ ਰੋਡ ਜਾਮ ਕਰ ਆਪਣਾ ਰੋਸ ਜਾਹਰ ਕਰ ਰਹੇ ਹਨ। ਕਿਸਾਨਾਂ ਦੇ ਇਸ ਧਰਨੇ ਕਾਰਨ ਸੜਕਾਂ &lsquoਤੇ ਜਾਮ ਲਗਿਆ ਹੋਇਆ ਹੈ। ਕਿਸਾਨਾਂ ਵਲੋਂ ਸਿਰਫ ਐਂਬੂਲੈਂਸ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ, ਜਿਸ ਦੌਰਾਨ ਆਮ ਲੋਕ ਕਾਫੀ ਪ੍ਰੇਸ਼ਾਨ ਹਨ।