image caption:

ਹਰਿਮੰਦਰ ਸਾਹਿਬ ਵਿਖੇ ਆਪਸ ਵਿੱਚ ਝਗੜ ਪਏ 'ਸਰਬਤ ਖ਼ਾਲਸਾ' ਤੇ ਸ਼੍ਰੋਮਣੀ ਕਮੇਟੀ ਵਾਲੇ , ਦੋ ਜ਼ਖ਼ਮੀ

  ਅੰਮ੍ਰਿਤਸਰ : ਸਰਬਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਦੇ ਹਮਾਇਤੀ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਆਪਸ ਵਿੱਚ ਝਗੜ ਪਏ। ਇਸ ਘਟਨਾ ਵਿੱਚ ਕਮੇਟੀ ਦੇ ਦੋ ਮੁਲਾਜ਼ਮਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਹੈ। ਸਰਬਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਛੋਟਾ ਘੱਲੂਘਾਰਾ ਗੁਰਦਵਾਰਾ ਮਾਮਲੇ &lsquoਚ ਜੌਹਰ ਸਿੰਘ ਦਾ ਪੱਖ ਸੁਣਨ ਲਈ ਹਰਿਮੰਦਰ ਸਾਹਿਬ ਪਹੁੰਚੇ ਸਨ। ਮੁਤਵਾਜ਼ੀ ਜਥੇਦਾਰਾਂ &lsquoਚੋਂ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਤੇ ਅਮਰੀਕ ਸਿੰਘ ਅਜਨਾਲਾ ਵੀ ਉੱਥੇ ਮੌਜੂਦ ਸਨ।
 
ਜੌਹਰ ਸਿੰਘ ਨੂੰ ਭਲਕੇ 13 ਅਕਤੂਬਰ ਨੂੰ ਅਕਾਲ ਤਖ਼ਤ &lsquoਤੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਅੱਜ ਹੀ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਥਾਂ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰਾਂ ਦੇ ਸਾਹਮਣੇ ਪੇਸ਼ ਹੋਣ ਲਈ ਆ ਗਿਆ। ਜੌਹਰ ਸਿੰਘ ਪਹਿਲਾਂ ਹਰਿਮੰਦਰ ਸਾਹਿਬ ਅੰਦਰ ਦਾਖ਼ਲ ਹੋ ਗਿਆ ਅਤੇ ਜਦੋਂ ਸਰਬਤ ਖ਼ਾਲਸਾ ਦੇ ਜੱਥੇਦਾਰ ਤੇ ਸਮਰਥਕ ਦਰਬਾਰ ਸਾਹਿਬ ਅੰਦਰ ਦਾਖ਼ਲ ਹੋਣ ਲੱਗੇ ਤਾਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਰੋਕ ਲਿਆ, ਜਿਸ ਕਾਰਨ ਟਕਰਾਅ ਹੋ ਗਿਆ। ਸ਼੍ਰੋਮਣੀ ਕਮੇਟੀ ਨੇ ਇਹ ਇਲਜ਼ਾਮ ਲਾਇਆ ਹੈ ਕਿ ਸਤਨਾਮ ਸਿੰਘ ਮੁੰਨਵਾਂ ਤੇ ਸਰਬਤ ਖ਼ਾਲਸਾ ਦੇ ਸਮਰਥਕਾਂ ਵੱਲੋਂ ਹੁੱਲੜਬਾਜ਼ੀ ਕੀਤੀ ਗਈ ਸੀ।
 
ਦੱਸ ਦੇਈਏ ਜੌਹਰ ਸਿੰਘ ਗੁਰਦਵਾਰਾ ਕਾਹਨੂੰਵਾਨ ਛੰਭ ਛੋਟਾ ਘੱਲੂਘਾਰਾ ਦਾ ਮੈਨੇਦਰ ਹੈ ਤੇ ਉਸ &lsquoਤੇ ਬੀਤੇ ਦਿਨੀਂ ਗੁਰਦਵਾਰੇ ਅੰਦਰ ਕਿਸੇ ਔਰਤ ਨਾਲ ਇਤਰਾਜ਼ਯੋਗ ਹਾਲਾਤ ਵਿੱਚ ਮਿਲਣ ਦੇ ਇਲਜ਼ਾਮ ਲੱਗੇ ਸਨ। ਇਸ ਬਾਰੇ ਅਕਾਲੀ ਦਲ ਦੇ ਆਗੂ ਸੇਵਾ ਸਿੰਘ ਸੇਖਵਾਂ, ਸਾਬਕਾ ਆਗੂ ਤੇ ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸੁੱਚਾ ਸਿੰਘ ਲੰਗਾਹ ਵੱਲੋਂ ਉਸ ਸਬੰਧੀ ਅਕਾਲ ਤਖਤ &lsquoਤੇ ਸ਼ਿਕਾਇਤ ਕੀਤੀ ਗਈ ਸੀ।