image caption:

ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ ਭਾਸ਼ਾ ਵਿਚ ਵੀ ਹੋਇਆ ਅਨੁਵਾਦ

ਕੋਲਕਾਤਾ-  ਗੁਰੂ ਗੰ੍ਰਥ ਸਾਹਿਬ ਦੇ ਬੰਗਾਲੀ ਭਾਸ਼ਾ ਵਿਚ ਅਨੁਵਾਦ ਵਾਲਾ ਸਰੂਪ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਪੱਛਮੀ ਬੰਗਾਲ ਦੇ ਲੋਕਾਂ ਨੂੰ ਸਮਰਪਿਤ ਕੀਤਾ। ਗੋਲਪਾਰਕ ਵਿਖੇ ਸਥਿਤ ਰਾਮਕ੍ਰਿਸ਼ਨ ਮਿਸ਼ਨ ਇੰਸਟੀਚਿਊਟ ਆਫ਼ ਕਲਚਰ ਵਿਚ ਕਰਵਾਏ ਗਏ ਸਮਾਗਮ ਦੌਰਾਨ ਬੰਗਾਲੀ ਭਾਸ਼ਾ ਵਿਚ ਅਨੁਵਾਦਤ ਗੁਰੂ ਗੰ੍ਰਥ ਸਾਹਿਬ ਦੀਆਂ ਪੰਜ ਜਿਲਦਾਂ ਜਾਰੀ ਕੀਤੀਆਂ ਗਈਆਂ। ਚਾਯਨ ਘੋਸ਼ ਅਤੇ ਝੂਮਾ ਘੋਸ਼ ਨੂੰ ਗੁਰੂ ਗ੍ਰੰਥ ਸਾਹਿਬ ਦਾ ਬੰਗਾਲੀ ਵਿਚ ਅਨੁਵਾਦ ਕਰਨ ਵਿਚ ਚਾਰ ਸਾਲ ਲੱਗੇ। ਪ੍ਰਣਬ ਮੁਖਰਜੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਗੁਰੂ ਗ੍ਰੰਥ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿਤਾ। ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਵਰ&bullੇ ਦੇ ਸਬੰਧ ਵਿਚ ਦੁਨੀਆਂ ਦੇ ਹਰ ਕੋਨੇ ਵਿਚ ਸਮਾਗਮ ਕਰਵਾਏ ਜ ਰਹੇ ਹਨ ਅਤੇ ਇਹ ਸਮਾਗਮ ਵੀ ਇਸੇ ਲੜੀ ਦਾ ਹਿੱਸਾ ਸੀ।