image caption:

ਹਫ਼ਤੇ ਦੇ ਅੰਦਰ ਕਰ ਦਿੱਤਾ ਜਾਵੇਗਾ ਉਮੀਦਵਾਰਾਂ ਦਾ ਐਲਾਨ : ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਪ੍ਰਿਅੰਕਾ ਗਾਂਧੀ ਦੇ ਰਾਜਨੀਤੀ 'ਚ ਆਉਣ ਨਾਲ ਕੋਈ ਖ਼ਾਸ ਫ਼ਰਕ ਨਹੀਂ ਪਵੇਗਾ। ਅੱਜ ਪੰਜਾਬ 'ਚ ਕਾਂਗਰਸ ਤੋਂ ਜਨਤਾ ਪਰੇਸ਼ਾਨ ਹੈ। ਹਰ ਵਰਗ ਕਾਂਗਰਸ ਤੋਂ ਤੰਗ ਆ ਗਿਆ ਹੈ। ਇਸ ਲਈ ਇੱਥੇ ਇਹ ਗੱਲ ਕਰੋ ਕਿ ਲੋਕ ਸਭਾ ਦੀਆਂ 13-0 ਸੀਟਾਂ ਜਿੱਤਾਂਗੇ ਪਰ ਇਹ 0-13 ਵੀ ਹੋ ਸਕਦਾ ਹੈ।

ਚੋਣਾਂ ਲਈ ਉਮੀਦਵਾਰਾਂ ਦੀ ਚੋਣ ਕਰਨ ਦੀ ਜ਼ਿੰਮੇਵਾਰੀ ਮੈਨੂੰ ਦਿੱਤੀ ਗਈ ਹੈ ਅਤੇ ਛੇਤੀ ਹੀ ਸਾਡੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਐਲਾਨ 'ਤੇ ਸਵਾਲ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਕ ਹਫ਼ਤੇ ਦੇ ਅੰਦਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜਿਸ ਮਗਰੋਂ ਇਕ ਬੈਠਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਬਾਰੇ ਮੈਂ ਬਸ ਇਹ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦੇ ਬਿਆਨਾਂ ਦਾ ਨਾ ਤਾਂ ਕੋਈ ਮਤਲਬ ਹੈ ਤੇ ਨਾ ਕੋਈ ਆਧਾਰ ਹੈ। ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਵਰਕਿੰਗ ਕਮੇਟੀ ਨੇ ਚੋਣਾਂ ਦੀ ਰਣਨੀਤੀ ਤੈਅ ਕੀਤੀ ਹੈ।