image caption:

ਹੁਣ ਬਹਾਨਾ ਲਾ ਚੋਣ ਡਿਊਟੀ ਤੋਂ ਨਹੀਂ ਭੱਜ ਸਕਣਗੇ ਮੁਲਾਜ਼ਮ

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਨਾਲ-ਨਾਲ ਡਿਊਟੀ ਦੇਣ ਵਾਲੇ ਮੁਲਾਜ਼ਮਾਂ 'ਤੇ ਸਖਤੀ ਹੋਏਗੀ। ਹੁਣ ਬਹਾਨਾ ਬਣਾ ਕੇ ਡਿਊਟੀ ਤੋਂ ਭੱਜਣ ਵਾਲੇ ਮੁਲਾਜ਼ਮਾਂ ਦੀ ਖੈਰ ਨਹੀਂ। ਚੋਣ ਕਮਿਸ਼ਨ ਨੇ ਅਜਿਹੇ ਮੁਲਾਜ਼ਮਾਂ ਪ੍ਰਤੀ ਸਖਤ ਰੁਖ ਅਖਤਿਆਰ ਕੀਤਾ ਹੈ।

ਹਾਸਲ ਜਾਣਕਾਰੀ ਮੁਤਾਬਕ ਚੋਣਾਂ ਦੌਰਾਨ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਾਉਣ ਲਈ ਬਿਨੈ ਪੱਤਰ ਦੇਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬੇਨਤੀਆਂ ਦੇ ਨਿਬੇੜੇ ਲਈ ਸਿਹਤ ਵਿਭਾਗ ਨੂੰ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਹੁਣ ਛੁੱਟੀ ਲਈ ਇਸ ਬੋਰਡ ਦੀ ਮਨਜ਼ੂਰੀ ਜ਼ਰੂਰੀ ਹੋਏਗੀ। ਸੂਤਰਾਂ ਮੁਤਾਬਕ ਜੇਕਰ ਕੋਈ ਮੁਲਾਜ਼ਮ ਸਿਰਫ਼ ਡਿਊਟੀ ਤੋਂ ਛੁਟਕਾਰੇ ਲਈ ਬਿਮਾਰੀ ਦਾ ਬਹਾਨਾ ਲਾ ਰਿਹਾ ਹੈ ਤਾਂ ਉਸ ਵਿਰੁੱਧ &lsquoਲੋਕ ਪ੍ਰਤੀਨਿਧਤਾ ਐਕਟ&rsquo ਤਹਿਤ ਕਾਰਵਾਈ ਕੀਤੀ ਜਾਵੇਗੀ।


ਇਸ ਬੋਰਡ ਬਣਾਉਣ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਜਿੱਥੇ ਅਸਲ ਵਿੱਚ ਖਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਉੱਥੇ ਹੀ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਤੋਂ ਭੱਜਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ।