image caption:

ਪੰਜਾਬ ਕਾਂਗਰਸ ਦਾ ਬੁਲਾਰਾ ਗੁਰਵਿੰਦਰ ਸਿੰਘ ਬਾਲੀ 6 ਸਾਲ ਵਾਸਤੇ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਚੋਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਲਾਲ ਸਿੰਘ ਨੇ ਅਨੁਸ਼ਾਸਨਹੀਣਤਾ ਦੇ ਸਬੰਧ ਵਿਚ ਸਖ਼ਤ ਨੋਟਿਸ ਲੈਂਦਿਆਂ ਗੁਰਵਿੰਦਰ ਸਿੰਘ ਬਾਲੀ ਨੂੰ 6 ਸਾਲ ਵਾਸਤੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿਤਾ ਹੈ। ਇਸ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਪੀ.ਪੀ.ਸੀ.ਸੀ. ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਅਤੇ ਅਨੁਸ਼ਾਸਨਹੀਣਤਾ ਕਾਰਨ ਪਾਰਟੀ ਵਿਚੋਂ ਕੱਢਿਆ ਗਿਆ ਹੈ।

ਚੋਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪਾਰਟੀ ਸਿਧਾਂਤਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬੇ ਦੀਆਂ ਸਾਰੀਆਂ 13 ਸੀਟਾਂ &rsquoਤੇ ਜਿੱਤ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ ਪੂਰੇ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਨੂੰ ਦੁਹਰਾਉਂਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਪਾਰਟੀ ਵਰਕਰ ਅਤੇ ਆਗੂ ਪੂਰੇ ਉਤਸ਼ਾਹ ਅਤੇ ਹੌਂਸਲੇ ਵਿਚ ਹਨ

ਅਤੇ ਕਾਂਗਰਸ ਸੂਬੇ ਭਰ ਦੀਆਂ ਸਾਰੀਆਂ ਲੋਕਸਭਾ ਸੀਟਾਂ ਵੱਡੇ ਫ਼ਰਕ ਨਾਲ ਜਿੱਤੇਗੀ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਕੀਤੀਆਂ ਲੀਹੋਂ ਹਟਵੀਆਂ ਪਹਿਲ ਕਦਮੀਆਂ ਨੂੰ ਹੇਠਲੇ ਪੱਧਰ &rsquoਤੇ ਲੋਕਾਂ ਵਿਚ ਲਿਜਾਣ ਲਈ ਪਾਰਟੀ ਵਰਕਰਾਂ ਨੂੰ ਪੂਰੇ ਜੋਸ਼ ਨਾਲ ਕੰਮ ਕਰਨ ਦੀ ਅਪੀਲ ਕਰਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਪਾਰਟੀ ਨੀਤੀਆਂ ਦੇ ਹੱਕ ਵਿਚ ਲੋਕਾਂ ਦਾ ਭਾਰੀ ਹੁੰਗਾਰਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਦੇ ਹੱਕ ਵਿਚ ਲੋਕਾਂ ਦਾ ਵੱਡਾ ਸਮਰਥਨ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਸਾਰੀਆਂ 13 ਸੀਟਾਂ &rsquoਤੇ ਜਿੱਤ ਹਾਸਲ ਕਰੇਗੀ, ਜਿਸ ਦੇ ਨਾਲ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਦੀ ਸਥਾਪਤੀ ਨੂੰ ਯਕੀਨੀ ਬਣਾਇਆ ਜਾ ਸਕੇਗਾ।