image caption:

ਸੰਗਰੂਰ 'ਚ ਭਗਵੰਤ ਮਾਨ ਖਿਲਾਫ ਡਟੇ ਪੁਰਾਣੇ ਯਾਰ ਗੁਰਪ੍ਰੀਤ ਘੁੱਗੀ

ਸੰਗਰੂਰ: ਆਮ ਆਦਮੀ ਪਾਰਟੀ ਦੇ ਮੌਜੂਦਾ ਪ੍ਰਧਾਨ ਭਗਵੰਤ ਮਾਨ ਖਿਲਾਫ ਪਾਰਟੀ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਘੁੱਗੀ ਡਟ ਗਏ ਹਨ। ਘੁੱਗੀ ਹਲਕਾ ਸੰਗਰੂਰ ਵਿੱਚ ਭਗਵੰਤ ਮਾਨ ਦੇ ਵਿਰੋਧੀ ਕਾਂਗਰਸੀ ਉਮੀਦਵਾਰ ਕੇਵਲ ਢਿੱਲੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਦਿਲਚਸਪ ਹੈ ਕਿ ਗੁਰਪ੍ਰੀਤ ਘੁੱਗੀ ਤੇ ਭਗਵੰਤ ਮਾਨ ਦੋਵੇਂ ਹਾਸਰਸ ਕਲਾਕਾਰ ਹਨ।
ਘੁੱਗੀ ਦਾ ਕਹਿਣਾ ਹੈ ਕਿ ਪਿਛਲੀ ਵਾਰ ਮਾਨ ਦੇ ਜਿੱਤਣ &lsquoਤੇ ਸਾਨੂੰ ਸਭ ਨੂੰ ਬੇਹੱਦ ਖੁਸ਼ੀ ਹੋਈ ਸੀ। ਉਨ੍ਹਾਂ ਨੇ ਵੱਡੇ-ਵੱਡੇ ਵਾਅਦੇ ਕੀਤੇ ਤਾਂ ਸੀ ਪਰ ਵਾਅਦੇ ਪੂਰੇ ਨਹੀਂ ਕੀਤੇ। ਗੁਰਪ੍ਰੀਤ ਘੁੱਗੀ ਨੇ ਅੱਗੇ ਕਿਹਾ ਕਿ ਜਦੋਂ ਤੋਂ ਮੈਂ ਆਮ ਆਦਮੀ ਪਾਰਟੀ ਦੀ ਪ੍ਰਧਾਨਗੀ ਛੱਡੀ ਹੈ, ਮੈਨੂੰ ਕਈ ਪਾਰਟੀਆਂ ਵੱਲੋਂ ਆਫਰ ਆਇਆ ਪਰ ਮੈਂ ਕਿਸੇ ਨੂੰ ਹਾਮੀ ਨਹੀਂ ਭਰੀ। ਕੇਵਲ ਸਿੰਘ ਢਿੱਲੋਂ ਇੱਕ ਸੱਚੇ ਇਨਸਾਨ ਹਨ ਤੇ ਮੇਰੇ ਪਰਿਵਾਰਕ ਦੋਸਤ ਹਨ। ਇਸੇ ਲਈ ਮੈਂ ਉਨ੍ਹਾਂ ਲਈ ਚੋਣ ਪ੍ਰਚਾਰ ਕਰ ਰਿਹਾ ਹਾਂ।
ਯਾਦ ਰਹੇ ਦੇਸ਼ ਵਿੱਚ ਹੁਣ ਤਕ ਛੇ ਗੇੜਾਂ &lsquoਚ ਚੋਣਾਂ ਹੋ ਚੁੱਕੀਆਂ ਹਨ। 7ਵੇਂ ਤੇ ਆਖਰੀ ਗੇੜ ਦੀਆਂ ਚੋਣਾਂ 19 ਮਈ ਨੂੰ ਹੋਣੀਆਂ ਹਨ। ਇਨ੍ਹਾਂ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ &lsquoਤੇ ਵੋਟਿੰਗ ਹੋਣੀ ਹੈ। ਇਸ ਦੌਰਾਨ ਹਰ ਪਾਰਟੀ ਆਪਣੀ ਪੂਰੀ ਤਾਕਤ ਨਾਲ ਪ੍ਰਚਾਰ ਕਰ ਰਹੀ ਹੈ। ਪੰਜਾਬ ਵਿੱਚ 19 ਮਈ ਨੂੰ ਚੋਣਾਂ ਹੋਣੀਆਂ ਹਨ। ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਆ ਜਾਣਗੇ।