image caption:

ਕੇਜਰੀਵਾਲ ਵੱਲੋਂ ਸਿੱਖ ਦੰਗਾ ਪੀੜਤਾਂ ਲਈ ਵੱਡੇ ਐਲਾਨ ਦੀ ਤਿਆਰੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਬਿਜਲੀ ਸਬਸਿਡੀ ਦੇ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਹਿਤ ਸਾਰੇ ਪੀੜਤਾਂ ਨੂੰ ਫਾਇਦਾ ਮਿਲੇਗਾ। ਜੇਕਰ ਕੋਈ 400 ਯੂਨਿਟ ਜਾਂ ਉਸ ਤੋਂ ਘੱਟ ਬਿਜਲੀ ਦਾ ਇਸਤੇਮਾਲ ਕਰਦਾ ਹੈ ਤਾਂ ਉਸ ਨੂੰ ਬਿੱਲ ਦਾ ਭੁਗਤਾਨ ਨਹੀਂ ਕਰਨਾ ਪਵੇਗਾ।

ਤਿਲਕ ਨਗਰ ਤੋਂ ਵਿਧਾਇਕ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੁਝ ਖਾਸ ਕਲੌਨੀਆਂ &lsquoਚ ਰਹਿਣ ਵਾਲੇ ਪੀੜਤਾਂ ਨੂੰ ਹੀ ਸਬਸਿਡੀ ਮਿਲਦੀ ਸੀ। ਹੁਣ ਸ਼ਹਿਰ ਦੇ ਕਿਸੇ ਵੀ ਕੋਨੇ &lsquoਚ ਰਹਿਣ ਵਾਲੇ ਵਿਅਕਤੀ ਨੂੰ ਸਬਸਿਡੀ ਮਿਲੇਗੀ। ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਲ ਵਿਭਾਗ ਨੇ ਲਾਭਪਾਤਰੀਆਂ ਦੀ ਪਛਾਣ ਕਰਨ ਲਈ ਸਰਵੇਖਣ ਕੀਤੇ ਹਨ।