image caption:

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਕਰਨਾਲ: ਹਰਿਆਣਾ ਦੇ ਕਰਨਾਲ &lsquoਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਬੀਤੀ ਰਾਤ ਚੌਧਰੀ ਕਲੌਨੀ ਕੋਲ ਇੱਕ ਕੁਝ ਬਦਮਾਸ਼ਾਂ ਨੇ ਨੌਜਵਾਨ &lsquoਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਮੌਕੇ &lsquoਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਗਰਦਨ &lsquoਤੇ ਚਾਕੂਆਂ ਨਾਲ ਕਈ ਵਾਰ ਕੀਤੇ ਗਏ।
ਹਾਲੇ ਤਕ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ &lsquoਚ ਲੈ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।