image caption:

550ਵੇਂ ਪ੍ਰਕਾਸ਼ ਦੇ ਪ੍ਰਬੰਧਾਂ ਦੀ ਕੀਤੀ ਜਾਵੇਗੀ ਸਮੀਖਿਆ

ਚੰਡੀਗੜ&bull-  ਸ਼੍ਰੀ ਗੁਰੂ ਨਾਨਕ ਦੇਵ ਦਾ 550ਵਾਂ ਗੁਰਪੁਰਬ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਦੇ ਮੱਦੇਨਜ਼ਰ 10 ਸਤੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਸੁਲਤਾਨਪੁਰ ਲੋਧੀ 'ਚ ਹੋਵੇਗੀ। ਪੰਜਾਬ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੋਏਗਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ&bull ਦੀ ਬਜਾਏ ਸੁਲਤਾਨਪੁਰ ਲੋਧੀ ਵਿੱਚ ਹੋਣ ਜਾ ਰਹੀ ਹੈ।
ਖਾਸ ਗੱਲ਼ ਹੈ ਕਿ ਇਸ ਮੀਟਿੰਗ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦਾ 550ਵਾਂ ਗੁਰਪੁਰਬ ਮਨਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਮਾਗਮਾਂ ਨੂੰ ਲੈ ਕੇ ਪਏ ਰੇੜਕੇ ਕਾਰਨ ਇਸ ਮੀਟਿੰਗ ਦੀ ਅਹਿਮੀਅਤ ਹੋਰ ਵੱਧ ਗਈ ਹੈ। ਜਾਣਕਾਰੀ ਮੁਤਾਬਕ ਚੰਡੀਗੜ&bull ਜਦੋਂ ਦੀ ਪੰਜਾਬ ਦੀ ਰਾਜਧਾਨੀ ਬਣੀ ਹੈ, ਉਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਕੋਈ ਵੀ ਮੀਟਿੰਗ ਚੰਡੀਗੜ&bull ਤੋਂ ਬਾਹਰ ਕਦੇ ਨਹੀਂ ਹੋਈ। ਹੁਣ 10 ਸਤੰਬਰ ਨੂੰ ਦੁਪਹਿਰ 12 ਵਜੇ ਸੁਲਤਾਨਪੁਰ ਲੋਧੀ ਵਿੱਚ ਵਜ਼ਾਰਤ ਦੀ ਮੀਟਿੰਗ ਕਰਕੇ ਨਵਾਂ ਇਤਿਹਾਸ ਰਚਣ ਦਾ ਯਤਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਕਈ ਸਰਕਾਰਾਂ ਬਣਾਉਣ ਦੇ ਮੌਕੇ ਮਿਲੇ ਹਨ ਪਰ ਉਹ ਕੋਈ ਵੀ ਮੀਟਿੰਗ ਚੰਡੀਗੜ&bull ਤੋਂ ਬਾਹਰ ਨਹੀਂ ਕਰ ਸਕੇ। ਮੀਟਿੰਗ ਸੁਲਤਾਨਪੁਰ ਲੋਧੀ ਦੇ ਮਾਰਕੀਟ ਕਮੇਟੀ ਦੇ ਕੰਪਲੈਕਸ ਵਿੱਚ ਕੀਤੀ ਜਾਵੇਗੀ। ਕੈਪਟਨ ਸਰਕਾਰ ਚੰਡੀਗੜ&bull ਤੋਂ ਬਾਹਰ ਮੀਟਿੰਗ ਕਰਕੇ ਸੰਕੇਤ ਦੇਣਾ ਚਾਹੁੰਦੀ ਹੈ ਕਿ ਉਹ ਗੁਰਪੁਰਬ ਤੇ ਸ਼ਤਾਬਦੀਆਂ ਮਨਾਉਣ ਦੇ ਮਾਮਲੇ ਵਿਚ ਅਕਾਲੀਆਂ ਨਾਲੋਂ ਅੱਗੇ ਹੈ। ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਜਾਰੀ ਕੀਤੇ ਨੋਟਿਸ ਵਿਚ ਪ੍ਰਮੁੱਖ ਸਕੱਤਰਾਂ ਤੇ ਮੰਤਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਵਿਭਾਗ ਦਾ ਕੋਈ ਜ਼ਰੂਰੀ ਏਜੰਡਾ 9 ਸਤੰਬਰ ਤੱਕ ਪੁੱਜਦਾ ਕਰ ਦੇਣ।