image caption:

ਸਿੱਧੂ ਨੇ ਨਾ ਮੀਡੀਆ ਨਾਲ ਕੀਤੀ ਗੱਲਬਾਤ, ਤੇ ਨਾ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅੰਮ੍ਰਿਤਸਰ- ਅੱਜ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿਚ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਤਹਿਤ ਉਨ&bullਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ਕਰੀਬ 34 ਲੱਖ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਕਲਾਸ ਰੂਮ ਸਮੇਤ ਨਵੀਆਂ ਇਮਾਰਤਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ&bullਾਂ ਜਿੱਥੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਉੱਥੇ ਹੀ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਕਾਮਯਾਬੀ ਹਾਸਲ ਕਰਨ ਲਈ ਹਮੇਸ਼ਾ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ। ਲੰਮੇ ਸਮੇਂ ਤੋਂ ਮੀਡੀਆ ਤੋਂ ਦੌਰੀ ਬਣਾਈ ਰੱਖਣ ਵਾਲੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਨਵਜੋਤ ਸਿੱਧੂ ਅੱਜ ਆਪਣੇ ਹਲਕੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਨਿਕਲੇ ਪਰ ਨਾ ਤਾਂ ਉਨ&bullਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਨਾ ਹੀ ਮੀਡੀਆ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਤਿੰਨ ਵਾਰ ਹਲਕੇ ਵਿੱਚ ਨਿਕਲ ਚੁੱਕੇ ਹਨ ਪਰ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਸਿੱਧੂ ਦੇ ਦੌਰੇ ਦੌਰਾਨ ਲੋਕ ਉਨ&bullਾਂ ਨੂੰ ਆਪਣੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਉਣ ਚਾਹੁੰਦੇ ਸੀ ਪਰ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਦੀਆਂ ਮੁਸ਼ਕਲਾਂ ਨਹੀਂ ਸੁਣੀਆਂ। ਲਖਨ ਖੇਤਰ ਦੇ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਉਨ&bullਾਂ ਨੂੰ ਇਥੇ ਰਹਿੰਦਿਆਂ ਲਗਭਗ 35 ਸਾਲ ਹੋ ਗਏ ਹਨ ਪਰ ਹਾਲੇ ਤੱਕ ਇਲਾਕੇ ਦਾ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ ਮੰਤਰਾਲਾ ਬਦਲੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ&bullਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਸੀ। ਇਸ ਮਗਰੋਂ ਸਿੱਧੂ ਨੇ ਮੀਡੀਆ ਸਾਹਮਣੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਸੀ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਨ ਨੇ ਹੀ ਸਿੱਧੂ ਨੂੰ ਮੀਡੀਆ ਤੋਂ ਦੂਰ ਰਹਿਣ ਲਈ ਕਿਹਾ ਹੈ ਕਿਉਂਕਿ ਪਹਿਲਾਂ ਹੀ ਸਿੱਧੂ-ਕੈਪਟਨ ਦੀ ਬਿਆਨਬਾਜ਼ੀ ਕਰਕੇ ਕਾਂਗਰਸ ਦਾ ਕਲੇਸ਼ ਜੱਗ ਜਾਹਿਰ ਹੋ ਗਿਆ ਸੀ।