image caption:

ਕਸ਼ਮੀਰ ਦੇ ਹਾਲਤ ਤੋਂ ਸੰਯੁਕਤ ਰਾਸ਼ਟਰ 'ਫਿਕਰਮੰਦ'

ਜਨੇਵਾ: ਸੰਯੁਕਤ ਰਾਸ਼ਟਰ ਨੇ ਕਸ਼ਮੀਰ ਦੇ ਹਾਲਤ 'ਤੇ ਫਿਕਰ ਜਾਹਿਰ ਕੀਤਾ ਹੈ। ਸੰਯੁਕਤ ਰਾਸ਼ਟਰ &rsquoਚ ਮਨੁੱਖੀ ਅਧਿਕਾਰਾਂ ਬਾਰੇ ਹਾਈ ਕਮਿਸ਼ਨਰ ਮਿਸ਼ੇਲ ਬੈਚਲੇ ਨੇ ਇਸ ਬਾਰੇ ਭਾਰਤ ਨੂੰ ਤੁਰੰਤ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ। ਬੈਚਲੇ ਨੇ ਕਸ਼ਮੀਰ &rsquoਚ ਪਾਬੰਦੀਆਂ ਕਰਕੇ ਲੋਕਾਂ ਦੇ ਮਨੁੱਖੀ ਹੱਕਾਂ ੇਦ ਘਾਣ &rsquoਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਭਾਰਤ ਨੂੰ ਕਿਹਾ ਕਿ ਲੋਕਾਂ ਤਕ ਬੁਨਿਆਦੀ ਸਹੂਲਤਾਂ ਦੀ ਰਸਾਈ ਨੂੰ ਯਕੀਨੀ ਬਣਾਏ।

ਬੈਚਲੇ ਨੇ ਭਾਰਤ ਤੇ ਪਾਕਿਸਤਾਨ ਨੂੰ ਹਦਾਇਤ ਕੀਤੀ ਕਿ ਉਹ ਕਸ਼ਮੀਰੀ ਲੋਕਾਂ ਦੇ ਮਨੁੱਖੀ ਹੱਕਾਂ ਦਾ ਸਤਿਕਾਰ ਕਰਨ ਤੇ ਇਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਦੇ 42ਵੇਂ ਸੈਸ਼ਨ ਦਾ ਆਗਾਜ਼ ਕਰਦਿਆਂ ਕਿਹਾ ਕਿ ਉਸ ਦੇ ਦਫ਼ਤਰ ਨੂੰ ਕੰਟਰੋਲ ਰੇਖਾ ਦੇ ਦੋਵੇਂ ਪਾਸਿਉਂ ਮਨੁੱਖੀ ਹੱਕਾਂ ਦੇ ਘਾਣ ਬਾਬਤ ਰਿਪੋਰਟਾਂ ਮਿਲਦੀਆਂ ਰਹਿੰਦੀਆਂ ਹਨ।

ਉਨ੍ਹਾਂ ਕਿਹਾ,&lsquo&lsquoਮੈਂ ਭਾਰਤ ਸਰਕਾਰ ਵੱਲੋਂ ਕਸ਼ਮੀਰੀਆਂ ਖ਼ਿਲਾਫ਼ ਉਠਾਏ ਗਏ ਕਦਮਾਂ ਤੋਂ ਫ਼ਿਕਰਮੰਦ ਹਾਂ। ਕਸ਼ਮੀਰ &rsquoਚ ਇੰਟਰਨੈੱਟ, ਸੰਚਾਰ ਸੇਵਾਵਾਂ, ਸ਼ਾਂਤੀਪੂਰਨ ਇਕੱਠਾਂ ਤੇ ਸਿਆਸੀ ਆਗੂਆਂ ਨੂੰ ਬੰਦੀ ਬਣਾਏ ਜਾਣ ਨਾਲ ਹਾਲਾਤ ਵਿਗੜ ਸਕਦੇ ਹਨ।&rsquo&rsquo ਉਨ੍ਹਾਂ ਭਾਰਤ ਨੂੰ ਅਪੀਲ ਕੀਤੀ ਕਿ ਉਹ ਵਾਦੀ &rsquoਚੋਂ ਪਾਬੰਦੀਆਂ ਜਾਂ ਕਰਫਿਊ ਨੂੰ ਹਟਾ ਕੇ ਲੋਕਾਂ ਨੂੰ ਰਾਹਤ ਦੇਵੇ ਤੇ ਬੰਦੀ ਬਣਾਏ ਗਏ ਆਗੂਆਂ ਦੇ ਹੱਕਾਂ ਦਾ ਵੀ ਸਨਮਾਨ ਕੀਤਾ ਜਾਵੇ। ਬੈਚਲੇ ਨੇ ਕਿਹਾ ਕਿ ਕੋਈ ਵੀ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਕਸ਼ਮੀਰ ਦੇ ਲੋਕਾਂ ਦੀ ਰਾਇ ਜ਼ਰੂਰ ਲਈ ਜਾਵੇ।

ਉਧਰ, ਪਾਕਿਸਤਾਨ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕਾਂ ਬਾਰੇ ਮੁਖੀ ਵੱਲੋਂ ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਜ਼ਾਹਿਰ ਕੀਤੀ ਫ਼ਿਕਰਮੰਦੀ ਨਾਲ ਉਨ੍ਹਾਂ ਵੱਲੋਂ ਇਸ ਆਲਮੀ ਸੰਸਥਾ ਵਿੱਚ ਉਠਾਏ ਗਏ ਮੁੱਦੇ ਦੀ ਪੁਸ਼ਟੀ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ &rsquoਚ ਕੌਮਾਂਤਰੀ ਭਾਈਚਾਰੇ, ਆਲਮੀ ਆਗੂਆਂ, ਯੂਐਨ ਦੇ ਸਕੱਤਰ ਜਨਰਲ ਤੇ ਹੁਣ ਯੂਐਨ ਦੀ ਮਨੁੱਖੀ ਹੱਕਾਂ ਬਾਰੇ ਮੁਖੀ ਵੱਲੋਂ ਜਤਾਈ ਫ਼ਿਕਰਮੰਦੀ ਦਾ ਸਵਾਗਤ ਕਰਦਿਆਂ ਕਿਹਾ ਕਿ ਹੁਣ ਇਹ ਆਗੂ ਭਾਰਤ ਨੂੰ ਕਸ਼ਮੀਰ &rsquoਚੋਂ ਪਾਬੰਦੀਆਂ ਹਟਾਉਣ ਲਈ ਆਖਣ। ਖ਼ਾਨ ਨੇ ਕਿਹਾ ਹੁਣ ਕਾਰਵਾਈ ਕਰਨ ਦਾ ਸਮਾਂ ਹੈ ਤੇ ਕੌਮਾਂਤਰੀ ਭਾਈਚਾਰੇ ਨੂੰ ਭਾਰਤੀ ਫ਼ੌਜ ਵੱਲੋਂ ਮਨੁੱਖੀ ਹੱਕਾਂ ਦੇ ਘਾਣ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।