image caption:

ਪਿਛਲੇ ਸਾਲ ਜੌੜਾ ਫਾਟਕ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਲਾਇਆ ਧਰਨਾ 22 ਤਕ ਮੁਲਤਵੀ

ਅੰਮ੍ਰਿਤਸਰ: ਪਿਛਲੇ ਸਾਲ 19 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਜੌੜਾ ਫਾਟਕ ਦੇ ਨਜ਼ਦੀਕ ਵਾਪਰੇ ਹਾਦਸੇ ਦੇ ਪੀੜਤ ਪਰਿਵਾਰਾਂ ਵੱਲੋਂ ਲਾਇਆ ਗਿਆ ਧਰਨਾ 22 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਲੋਕਾਂ ਨੇ ਫਿਲਹਾਲ ਧਰਨਾ ਚੁੱਕ ਲਿਆ ਹੈ। ਸਮੂਹ ਸਿਆਸੀ ਪਾਰਟੀਆਂ ਤੇ ਪੀੜਤ ਪਰਿਵਾਰਾਂ ਦੇ ਨੁਮਾਇੰਦਿਆਂ ਵਿੱਚ ਸਹਿਮਤੀ ਪਿੱਛੋਂ ਪ੍ਰਸ਼ਾਸਨ ਨੂੰ 10 ਦਿਨ ਦਾ ਅਲਟੀਮੇਟਮ ਤੇ ਲਿਖਤੀ ਮੰਗਾਂ ਵੀ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਮੌਕੇ 'ਤੇ ਪਹੁੰਚੇ ਐਸਡੀਐਮ ਅੰਮ੍ਰਿਤਸਰ ਨੂੰ ਵੀ ਮੰਗ ਪੱਤਰ ਸੌਂਪਿਆ ਗਿਆ।
ਇਸ ਦੇ ਨਾਲ ਹੀ ਪੀੜਤ ਪਰਿਵਾਰਾਂ ਤੇ ਸਿਆਸੀ ਪਾਰਟੀਆਂ ਨੇ ਮੰਗ ਕੀਤੀ ਕਿ ਜੇ 22 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਨਗੀਆਂ ਤੇ ਧਰਨਾ ਦੇਣਗੀਆਂ ।