image caption:

ਪਾਕਿਸਤਾਨ ਨੇ ਨਵਜੋਤ ਸਿੱਧੂ ਨੂੰ ਭੇਜਿਆ 0001 ਨੰਬਰ ਵਾਲਾ ਪਾਸ…

ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕੋਰੀਡੋਰ ਦੇ ਉਦਘਾਟਨ ਮੌਕੇ ਪਾਕਿਸਤਾਨ ਜਾਣ  ਦੀ ਇਜਾਜਤ ਮੰਗੀ ਹੈ । ਇਸ ਸੰਬੰਧੀ ਉਹਨਾਂ ਨੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਮੁਖ ਮੰਤਰੀ ਨੂੰ ਇਕ ਪੱਤਰ ਵੀ ਲਿਖਿਆ ਹੈ । ਪਾਕਿਸਤਾਨ ਵੱਲੋਂ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਲਈ ਪਹਿਲਾ ਕਾਰਡ ਵੀ ਨਵਜੋਤ ਸਿੱਧੂ ਨੂੰ ਭੇਜਿਆ ਗਿਆ ਹੈ । ਫਿਲਹਾਲ ਸਿੱਧੂ ਦੇ ਉੱਥੇ ਜਾਣ &lsquoਤੇ ਹਾਲੇ ਵੀ ਸਸਪੈਂਸ ਬਰਕਰਾਰ ਹੈ । 
ਇਸ ਮਾਮਲੇ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਕੇਂਦਰ ਵਲੋਂ ਇਜਾਜਤ ਮਿਲਦੀ ਹੈ ਤਾਂ ਸਿੱਧੂ ਪਾਕਿਸਤਾਨ ਜਰੂਰ ਜਾਣਗੇ । ਮੈਡਮ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਪਾਕਿਸਤਾਨ ਪਹੁੰਚ ਕੇ ਉਥੋਂ  ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਿਲਣਗੇ ਤੇ ਉਹਨਾਂ ਨੂੰ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲੰਘੇ ਲਈ ਰਾਖੀ ਗਈ 20 ਡਾਲਰ ਦੀ ਫੀਸ ਖਤਮ ਕਰਨ ਦੀ ਅਪੀਲ ਵੀ ਕਰਨਗੇ ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਦੇਸ਼ ਮੰਤਰਾਲੇ ਦੇ ਪ੍ਰਵਕਤਾ ਰਵੀਸ਼ ਕੁਮਾਰ ਨੇ ਕਿਹਾ ਸੀ ਕਿ ਬੇਸ਼ੱਕ ਸਿੱਧੂ ਨੇ ਇਮਰਾਨ ਖਾਨ  ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੋਵੇ, ਪਰ ਉਨ੍ਹਾਂ ਨੂੰ ਪਾਕਿਸਤਾਨ ਜਾਣ ਲਈ ਮਨਜ਼ੂਰੀ ਲੈਣੀ ਹੋਵੇਗੀ ।
ਜ਼ਿਕਰਯੋਗ ਹੈ ਕੀ ਪਿਛਲੇ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਵਿਧਾਇਕ ਅਮਰਿੰਦਰ ਰਾਜਾ ਨੇ ਕਿਹਾ ਸੀ ਕਿ ਕਰਤਾਰਪੁਰ ਲਾਂਘਾ ਖੁਲਵਾਉਣ ਵਿੱਚ ਨਵਜੋਤ ਸਿੱਧੂ ਦਾ ਬਹੁਤ ਯੋਗਦਾਨ ਰਿਹਾ ਹੈ । ਅਜਿਹੇ ਵਿੱਚ ਉਨ੍ਹਾਂ ਨੂੰ ਇਸਦੇ ਉਦਘਾਟਨ ਸਮਾਗਮ ਲਈ ਪਾਕਿਸਤਾਨ ਜਰੂਰ ਜਾਣਾ ਚਾਹੀਦਾ ਹੈ ।