image caption:

ਪਾਕਿ ਵੱਲੋਂ ਜਾਰੀ ਗੀਤ 'ਤੇ ਪੰਜਾਬ ਸਰਕਾਰ ਨੂੰ ਇਤਰਾਜ਼

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਬਣੀ ਮੁੱਖ ਕਾਰਨ
ਚੰਡੀਗੜ,-  ਪਾਕਿਸਤਾਨ ਸਰਕਾਰ ਵੱਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਗੀਤ ਜਾਰੀ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਵਿਚ ਨਵਜੋਤ ਸਿੰਘ ਸਿੱਧੂ ਅਤੇ ਹਰਸਿਮਰਤ ਬਾਦਲ ਨਜ਼ਰ ਆਉਂਦੇ ਹਨ ਅਤੇ ਅੱਗੇ ਚੱਲ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਵੇਖੇ ਜਾ ਸਕਦੇ ਹਨ ਪਰ ਪੰਜਾਬ ਸਰਕਾਰ ਨੇ ਸੰਤ ਭਿੰਡਰਾਂਵਾਲਿਆਂ ਦੇ ਪੋਸਟਰਾਂ 'ਤੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ। ਕੈਨੇਡਾ ਵਿਚ ਵਿਸਾਖੀ ਮੌਕੇ ਸਜਾਏ ਜਾਂਦੇ ਨਗਰ ਕੀਰਤਨਾਂ ਵਿਚ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਆਮ ਵੇਖੀਆਂ ਜਾ ਸਕਦੀਆਂ ਹਨ ਅਤੇ ਪੰਜਾਬ ਵਿਚ ਵੀ ਗੱਡੀਆਂ ਦੇ ਪਿੱਛੇ ਇਹ ਤਸਵੀਰਾਂ ਆਮ ਗੱਲ ਹਨ। ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਕ ਪਾਸੇ ਪਾਕਿਸਤਾਨ ਸਿੱਖ ਭਾਈਚਾਰੇ ਪ੍ਰਤੀ ਪਿਆਰ ਦਿਖਾ ਰਿਹਾ ਹੈ ਜਦਕਿ ਦੂਜੇ ਪਾਸੇ ਇਹ ਸਭ ਹੋ ਰਿਹਾ ਹੈ। ਇਹ ਕਿਸੇ ਵੀ ਪੱਖੋਂ ਵਾਜਬ ਨਹੀਂ।