image caption:

ਇਜਾਜ਼ਤ ਮਿਲੇ ਭਾਵੇਂ ਨਾ, ਪਾਕਿਸਤਾਨ ਜਾਵੇਗਾ ਸਿੱਧੂ

ਨਵੀਂ ਦਿੱਲੀ,-  ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਪਾਕਿਸਤਾਨ ਜਾਣਗੇ ਬੇਸ਼ੱਕ ਉਨ&bullਾਂ ਨੂੰ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਇਜਾਜ਼ਤ ਮਿਲੇ ਜਾਂ ਨਾ। ਇਹ ਗੱਲ ਨਵਜੋਤ ਸਿੰਘ ਸਿੱਧੂ ਨੇ ਆਖ਼ੀ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖ਼ਾਨ ਦੇ ਸੱਦੇ 'ਤੇ ਕਰਤਾਰਪੁਰ ਸਾਹਿਬ ਦੇ ਉਦਘਾਟਨੀ ਸਮਾਗਮ 'ਚ ਸ਼ਾਮਲ ਹੋਣ ਲਈ ਭਾਰਤ ਦੇ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਮੰਗੀ ਹੈ ਪਰ ਹਾਲੇ ਤੱਕ ਮੰਤਰਾਲੇ ਨੇ ਉਨ&bullਾਂ ਦੀ ਅਰਜ਼ੀ 'ਤੇ ਫੈਸਲਾ ਨਹੀਂ ਲਿਆ। ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਮੁੜ ਪੱਤਰ ਲਿਖ ਕੇ ਪਾਕਿਸਤਾਨ ਜਾਣ ਦੀ ਬੇਨਤੀ 'ਤੇ ਛੇਤੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਨੂੰ ਮੁੜ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਉਨ&bullਾਂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੱਦੇ 'ਤੇ ਕਰਤਾਰਪੁਰ ਲਾਂਘੇ ਦੀ ਯਾਤਰਾ ਦੀ ਇਜਾਜ਼ਤ ਲਈ ਬੇਨਤੀ ਯਾਦ ਦਵਾਈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣ ਦੀ ਸੂਰਤ 'ਚ ਸਿੱਧੂ ਨੇ ਕਿਹਾ ਕਿ ਉਹ ਪਾਕਿਸਤਾਨ ਜ਼ਰੂਰ ਜਾਵੇਗਾ, ਬੇਸ਼ੱਕ ਉਸ ਨੂੰ ਸ਼ਰਧਾਲੂ ਵਜੋਂ ਸਰਹੱਦ ਪਾਰ ਕਿਉਂ ਨਾ ਕਰਨੀ ਪਏ। ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਮੁੜ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ, ਹਾਲਾਂਕਿ ਉਨ&bullਾਂ ਨੇ ਪੰਜਾਬ ਵਿਧਾਨ ਸਭਾ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਏ ਇਕ ਦਿਨਾਂ ਵਿਸ਼ੇਸ਼ ਇਜਲਾਸ 'ਚ ਹਿੱਸਾ ਨਹੀਂ ਲਿਆ। ਸਿੱਧੂ ਦੀ ਤਾਜ਼ਾ ਬੇਨਤੀ ਵਿਚ ਖ਼ਾਸ ਗੱਲ ਇਹ ਹੈ ਕਿ ਉਨ&bullਾਂ ਲਿਖਿਆ ਹੈ ਕਿ ਜੇ ਉਸ ਨੂੰ ਇਜਾਜ਼ਤ ਨਾ ਮਿਲੀ ਤਾਂ ਉਹ ਇਕ ਸਿੱਖ ਸ਼ਰਧਾਲੂ ਵੱਜੋਂ ਵਾਹਗਾ ਤੋਂ ਪਾਕਿਸਤਾਨ ਦੇ ਕਰਤਾਰਪੁਰ ਵਿਚ ਗੁਰਦੁਆਰਾ ਦਰਬਾਰ ਸਾਹਿਬ ਮੱਥਾ ਟੇਕਣ ਜਾਣਗੇ ਅਤੇ ਅਗਲੀ ਸ਼ਾਮ ਪਰਤ ਆਉਣਗੇ। ਹਾਲਾਂਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਇਲਾਵਾ ਭਾਰਤੀ ਯਾਤਰੀਆਂ ਦਾ 573 ਮੈਂਬਰਾਂ ਦਾ ਜੱਥਾ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਯਾਤਰਾ ਕਰੇਗਾ। ਸਿੱਧੂ ਨੇ ਕਿਹਾ ਕਿ ਉਹ ਇਸ ਸਮੂਹ ਦਾ ਹਿੱਸਾ ਬਣਨਾ ਨਹੀਂ ਚਾਹੁੰਦੇ। ਦਰਅਸਲ ਨਵਜੋਤ ਸਿੰਘ ਸਿੱਧੂ ਨੇ 9 ਨਵੰਬਰ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ ਕਿਉਂਕਿ ਇਸੇ ਦਿਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਾ ਹੈ। ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਮਾਮਲੇ 'ਤੇ ਕਿਹਾ ਕਿ ਉਨ&bullਾਂ ਨੇ ਸਿੱਧੂ ਦੀ ਅਰਜ਼ੀ ਭਾਰਤੀ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤੀ ਹੈ, ਹੁਣ ਭਾਰਤ ਸਰਕਾਰ ਹੀ ਤੈਅ ਕਰੇਗੀ ਕਿ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣੀ ਹੈ ਜਾਂ ਨਹੀਂ।