image caption:

ਡੇਰਾ ਹਿੰਸਾ ਮਾਮਲੇ 'ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, - ਪੰਚਕੁਲਾ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸਿਰਸਾ ਮੁਖੀ ਬਲਾਤਕਾਰੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਡੇਰਾ ਹਿੰਸਾ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਹਨੀਪ੍ਰੀਤ ਨੂੰ ਅੰਬਾਲਾ ਦੀ ਕੇਂਦਰੀ ਜੇਲ੍ਹ ਵਿਚੋਂ ਰਿਹਾਹ ਕਰ ਦਿੱਤਾ ਗਿਆ ਹੈ। ਪਿਛਲੇ ਦਿਨੀਂ ਹੀ ਹਨੀਪ੍ਰੀਤ 'ਤੇ ਦਰਜ ਐਫਆਈਆਰ ਤੋਂ ਦੇਸ਼ ਧ੍ਰੋਹ ਦੀ ਧਾਰਾ ਹਟਾਈ ਗਈ ਸੀ ਤੇ ਬੁੱਧਵਾਰ ਨੂੰ ਪੰਚਕੁਲਾ ਦੀ ਅਦਾਲਤ ਨੇ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ। ਯਾਦ ਰਹੇ 2017 ਵਿੱਚ ਪੰਚਕੁਲਾ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਤਾਂ ਉਸ ਦੇ ਪੈਰੋਕਾਰਾਂ ਨੇ ਪੰਚਕੁਲਾ ਵਿੱਚ ਹਿੰਸਾ ਭੜਕਾਈ ਸੀ। ਹਨੀਪ੍ਰੀਤ ਨੂੰ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ।