image caption:

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਨਹੀਂ ਮਿਲੀ ਰਾਹਤ, ਰਹਿਣਾ ਪਵੇਗਾ ਜੇਲ੍ਹ ‘ਚ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ &lsquoਚ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਕੋਈ ਰਾਹਤ ਨਹੀਂ ਮਿਲੀ। ਸੱਜਣ ਕੁਮਾਰ ਨੂੰ ਅਜੇ ਜੇਲ੍ਹ &lsquoਚ ਹੀ ਰਹਿਣਾ ਪਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ &lsquoਤੇ ਸੁਣਵਾਈ ਕੀਤੀ। ਕੋਰਟ ਨੇ ਜੇਲ੍ਹ &lsquoਚ ਬੰਦ ਸੱਜਣ ਕੁਮਾਰ ਦੀ ਮੈਡਕੀਲ ਜਾਂਚ ਲਈ ਏਮਸ ਦੇ ਡਾਇਰੈਕਟਰ ਨੂੰ ਡਾਕਟਰਾਂ ਦਾ ਮੈਡੀਕਲ ਬੋਰਡ ਬਣਾਉਣ ਨੂੰ ਕਿਹਾ ਹੈ।
ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਚਾਰ ਹਫਤਿਆਂ &lsquoਚ ਬੋਰਡ ਰਿਪੋਰਟ ਦਾਖਲ ਕਰੇ। ਸੱਜਣ ਕੁਮਾਰ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਮੰਗ ਕੀਤੀ ਸੀ। ਅਸਲ &lsquoਚ ਸੁਪਰੀਮ ਕੋਰਟ ਨੇ ਜ਼ਮਾਨਤ ਅਰਜ਼ੀ &lsquoਤੇ ਸੁਣਵਾਈ ਜੂਨ 2020 ਲਈ ਸੂਚੀਬੱਧ ਕੀਤੀ ਸੀ। ਇਸ &lsquoਚ ਸੱਜਣ ਕੁਮਾਰ ਨੇ ਜਲਦੀ ਸੁਣਵਾਈ ਦੀ ਅਰਜ਼ੀ ਲਾਈ ਸੀ। 1984 ਦੰਗਿਆਂ ਦੇ ਮਾਮਲਿਆਂ &lsquoਚ ਦੋਸ਼ੀ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।