image caption:

ਬਾਬਾ ਨਾਨਕ ਦੇ ਨਾਂ 'ਤੇ ਵਿਸ਼ੇਸ਼ ਇਜਲਾਸ 'ਚ ਵੀ ਸਿਆਸੀ ਖੜਕਾ-ਦੜਕਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਵੀਰਵਾਰ ਨੂੰ ਇੱਕ ਮਤਾ ਪਾਸ ਕਰਦਿਆਂ ਐਸਜੀਪੀਸੀ ਤੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਔਰਤਾਂ ਨੂੰ ਹਰਿਮੰਦਰ ਸਾਹਿਬ ਵਿੱਚ ਕੀਰਤਨ ਕਰਨ ਦੀ ਆਗਿਆ ਦੇਣ ਲਈ ਬੇਨਤੀ ਕੀਤੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਇਹ ਮਤਾ ਪੇਸ਼ ਕੀਤਾ ਗਿਆ।

ਸਦਨ ਦੇ ਮੈਂਬਰਾਂ ਨੇ ਕਿਹਾ ਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਅਨੁਸਾਰ ਹੋਵੇਗਾ, ਜਿਨ੍ਹਾਂ ਨੇ ਲਿੰਗ, ਵਰਗ ਤੇ ਜਾਤੀ ਦੇ ਬਗੈਰ, ਸਾਰਿਆਂ ਲਈ ਬਰਾਬਰੀ ਦਾ ਪ੍ਰਚਾਰ ਕੀਤਾ। &lsquoਆਪ&rsquo ਤੇ ਅਕਾਲੀ ਦਲ ਦੇ ਵਿਧਾਇਕਾਂ ਦੇ ਵਿਰੋਧ ਦੇ ਬਾਵਜੂਦ ਪੰਜਾਬ ਸਰਕਾਰ ਨੇ ਪੰਜਾਬ ਰਾਜ ਕਮਿਸ਼ਨ ਅਨੁਸੂਚਿਤ ਜਾਤੀਆਂ (ਸੋਧ) ਬਿੱਲ, 2019 ਨੂੰ ਵੀ ਪਾਸ ਕਰ ਦਿੱਤਾ।

ਪੰਜਾਬ ਰਾਜ ਕਮਿਸ਼ਨ ਦੇ ਅਨੁਸੂਚਿਤ ਜਾਤੀਆਂ ਦੇ ਚੇਅਰਮੈਨ ਦੀ ਸੇਵਾ ਮੁਕਤੀ ਦੀ ਉਮਰ 70 ਤੋਂ ਵਧਾ ਕੇ 72 ਸਾਲ ਕਰਨਾ ਸੇਵਾਮੁਕਤ ਆਈਏਐਸ ਅਧਿਕਾਰੀ ਤੇਜਿੰਦਰ ਕੌਰ ਦੀ ਸਹੂਲਤ ਲਈ ਹੈ ਤਾਂ ਜੋ ਉਹ ਕਮਿਸ਼ਨ ਦੀ ਚੇਅਰਮੈਨ ਵਜੋਂ ਸੇਵਾ ਨਿਭਾਉਂਦੀ ਰਹੇ। ਸਮਾਜਿਕ ਨਿਆਂ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਬਿੱਲ &ldquoਉਨ੍ਹਾਂ ਦੀਆਂ ਸੇਵਾਵਾਂ ਲੈਣ ਦਾ ਸੋਚਿਆ ਸਮਝਿਆ ਫੈਸਲਾ ਹੈ, ਜਿਸ ਦੀ ਬਹੁਤ ਜ਼ਿਆਦਾ ਲੋੜ ਹੈ।&rdquo

ਆਮ ਆਦਮੀ ਪਾਰਟੀ ਨੇ ਪੰਜਾਬ ਰਾਜ ਵਿਧਾਨ ਸਭਾ (ਅਯੋਗਤਾ ਰੋਕਥਾਮ) ਸੋਧ ਬਿੱਲ ਦਾ ਵਿਰੋਧ ਕੀਤਾ। ਇਹ ਸੋਧ ਮੁੱਖ ਮੰਤਰੀ ਲਈ ਹਾਲ ਹੀ ਵਿੱਚ ਨਿਯੁਕਤ ਕੀਤੇ ਸਲਾਹਕਾਰਾਂ ਨੂੰ ਮੁਨਾਫਾ ਸ਼੍ਰੇਣੀ ਦੇ ਅਹੁਦੇ ਤੋਂ ਬਾਹਰ ਕਰਨ ਦੇ ਯੋਗ ਬਣਾਉਂਦੀ ਹੈ। &lsquoਆਪ&rsquo ਵਿਧਾਇਕਾਂ ਨੇ ਬਿੱਲ ਦਾ ਵਿਰੋਧ ਕਰਨ ਲਈ ਵਾਕਆਊਟ ਕੀਤਾ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਦਾਅਵਾ ਕਰਦੀ ਹੈ ਕਿ ਕੋਈ ਪੈਸਾ ਨਹੀਂ, ਇਹ ਸਲਾਹਕਾਰ ਨਿਯੁਕਤ ਕਰਕੇ ਸੂਬੇ 'ਤੇ ਬੋਝ ਨਹੀਂ ਪਾ ਸਕਦੀ। ਵਿਧਾਇਕ ਦਲ ਦੇ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਇਸ ਬਿੱਲ ਦਾ ਵਿਰੋਧ ਕੀਤਾ ਹੈ।