image caption:

ਕੌਰੀਡੋਰ ਖੁੱਲ੍ਹਣ 'ਤੇ ਭਾਰਤ ਸਰਕਾਰ ਵੀ ਸਰਗਰਮ, ਮੋਦੀ ਸਿਰ ਬੰਨ੍ਹਿਆ ਸਿਹਰਾ

ਨਵੀਂ ਦਿੱਲੀ: ਦੇਸ਼ ਦੇ ਸਿੱਖ ਭਾਈਚਾਰੇ ਦਾ ਇੰਤਜ਼ਾਰ ਖ਼ਤਮ ਹੋਣ ਵਾਲਾ ਹੈ ਕਿਉਂਕਿ ਸਾਲਾਂ ਪੁਰਾਣੀ ਲਾਂਘਾ ਖੁੱਲ੍ਹਣ ਦੀ ਉਨ੍ਹਾਂ ਦੀ ਇੱਛਾ ਨੌਂ ਨਵੰਬਰ ਨੂੰ ਪੂਰੀ ਹੋ ਰਹੀ ਤੇ ਕਰਤਾਰਪੁਰ ਲਾਂਘਾ ਖੁੱਲ੍ਹ ਰਿਹਾ ਹੈ। ਇਸ ਮੌਕੇ ਸਰਕਾਰ ਨੇ ਉਦਘਾਟਨ ਸਬੰਧੀ ਵੀਡੀਓ ਰਿਲੀਜ਼ ਕੀਤੀ ਹੈ। ਇਸ &lsquoਚ ਕਰਤਾਰਪੁਰ ਕੌਰੀਡੋਰ ਖੁੱਲ੍ਹਣ ਦਾ ਸਾਰਾ ਕ੍ਰੈਡਿਟ ਨਰਿੰਦਰ ਮੋਦੀ ਨੂੰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੀਐਮ ਮੋਦੀ ਸ਼ਨੀਵਾਰ ਨੂੰ ਕਰਤਾਰਪੁਰ ਕੋਰੀਡੌਰ ਦਾ ਉਦਘਾਟਨ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਸਰਕਾਰ ਵੱਲੋਂ ਜਾਰੀ ਕੀਤੀ ਗਈ ਵੀਡੀਓ &lsquoਚ ਕੌਰੀਡੋਰ ਦੀ ਬਣਤਰ ਦੇ ਨਾਲ-ਨਾਲ 550ਵੇਂ ਗੁਰ ਪੁਰਬ ਦੀ ਤਿਆਰੀਆਂ ਦਾ ਜ਼ਿਕਰ ਕੀਤਾ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, &ldquoਪੀਐਮ ਮੋਦੀ ਸ਼ਨੀਵਾਰ ਨੂੰ ਜਦੋਂ ਕਰਤਾਰਪੁਰ ਕੌਰੀਡੋਰ ਦਾ ਉਦਘਾਟਨ ਕਰਨਗੇ ਤਾਂ ਇਤਿਹਾਸ ਬਣੇਗਾ।&rdquo
ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਮੋਦੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕਰਨਗੇ। ਉਹ ਡੇਰਾ ਬਾਬਾ ਨਾਨਕ ਤੋਂ ਸਿੱਖ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਵੀ ਰਵਾਨਾ ਕਰਨਗੇ। ਉਧਰ, ਪਾਕਿਸਤਾਨ &lsquoਚ ਵੀ ਕਰਤਾਰਪੁਰ ਕੌਰੀਡੌਰ ਖੁੱਲ੍ਹਣ ਨੂੰ ਲੈ ਕੇ ਹਲਚਲ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸੰਸਦ &lsquoਚ ਬਿਆਨ ਦੇਣ ਵਾਲੇ ਹਨ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਕੌਰੀਡੋਰ ਲਈ ਪਾਸਪੋਰਟ ਹੋਣ ਦੀ ਸ਼ਰਤ ਨੂੰ ਖ਼ਤਮ ਕੀਤਾ ਹੈ।