image caption:

ਖਰੜ ਵਿਚ ਵੱਡੀ ਵਾਰਦਾਤ, ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਨੌਜਵਾਨ ਕਤਲ

ਚੰਡੀਗੜ੍ਹ- ਖਰੜ ਵਿਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿਥੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਇਕ ਨੌਜਵਾਨ ਨੂੰ ਕਤਲ ਕਰਨ  ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 2 ਦਿਨ ਪਹਿਲਾਂ ਹੀ ਚੰਡੀਗੜ੍ਹ ਘੁੰਮਣ ਲਈ ਆਇਆ ਸੀ, ਜਿਸ ਨੂੰ ਅੱਜ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਖਰੜ ਦੀ ਦਰਪਣ ਸਿਟੀ ਨੇੜੇ ਵੀਰਵਾਨ ਨੂੰ ਕੁਝ ਲੋਕਾਂ ਵਲੋਂ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਇਕ ਨੌਜਵਾਨ ਨੂੰ ਨਿਸ਼ਾਨਾ ਬਣਾ ਕੇ ਚਲਾਈਆਂ ਦੱਸੀਆਂ ਜਾ ਰਹੀਆਂ ਹਨ। ਜਿਸ ਕਾਰਨ ਉਕਤ ਨੌਜਵਾਨ ਦੀ ਮੌਤ ਹੋ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਹਨ।
ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ (25) ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 2 ਦਿਨ ਪਹਿਲਾਂ ਚੰਡੀਗੜ੍ਹ ਘੁੰਮਣ ਲਈ ਆਇਆ ਸੀ। ਇਥੇ ਉਹ ਆਪਣੇ ਦੋਸਤਾਂ ਕੋਲ ਖਰੜ ਵਿਖੇ ਰਹਿ ਰਿਹਾ ਸੀ। ਮੌਕੇ &lsquoਤੇ ਪੁੱਜੀ ਪੁਲਸ ਟੀਮ ਨੇ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ।