image caption:

ਨਵ ਵਿਆਹੁਤਾ ਵੱਲੋਂ ਖੁਦਕੁਸ਼ੀ, ਦਹੇਜ ਦਾ ਇਲਜ਼ਾਮ

ਬਰਨਾਲਾ: ਇੱਕ ਨਵ ਵਿਆਹੁਤਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਸਹੁਰਾ ਪਰਿਵਾਰ ਦਹੇਜ ਲਈ ਤੰਗ ਪ੍ਰੇਸ਼ਾਨ ਤੇ ਮਾਰਕੁੱਟ ਕਰਦਾ ਸੀ। ਇਸ ਲਈ ਮਨਦੀਪ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਿਰਫ਼ ਚਾਰ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਪੁਲਿਸ ਨੇ ਧਾਰਾ 306 ਤਹਿਤ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿੱਚ ਮਨਦੀਪ ਕੌਰ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਮਾਪਿਆਂ ਨੇ ਇਲਜ਼ਾਮ ਲਾਇਆ ਹੈ ਕਿ ਸਹੁਰਾ ਪਰਿਵਾਰ ਪਰਿਵਾਰ ਵਾਲੇ ਮਨਦੀਪ ਨੂੰ ਮਾਰਦੇ ਕੁੱਟਦੇ ਸਨ। ਉਨ੍ਹਾਂ ਨੂੰ ਮਿਲਣ ਨਹੀਂ ਦਿੰਦੇ ਸੀ ਤੇ ਦਹੇਜ਼ ਲਿਆਉਣ ਦੀ ਮੰਗ ਕਰਦੇ ਸਨ।
ਉਧਰ ਦੂਜੇ ਪਾਸੇ ਮ੍ਰਿਤਕ ਲੜਕੀ ਦੇ ਸਹੁਰਾ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੋਈ ਸੰਪਰਕ ਨਹੀਂ ਹੋ ਸਕਿਆ ਪਰਿਵਾਰ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਇਆ ਤੇ ਲੜਕੀ ਦੇ ਮਾਪਿਆਂ ਦੇ ਬਿਆਨ ਦਰਜ਼ ਕਰਕੇ ਮ੍ਰਿਤਕ ਮਨਦੀਪ ਦੇ ਸਹੁਰਾ ਪਰਿਵਾਰ 7 ਮੈਂਬਰਾਂ 'ਤੇ ਧਾਰਾ 306 ਅਧੀਨ ਮੁਕੱਦਮਾ ਦਰਜ ਕੀਤਾ ਹੈ।