image caption:

ਬਾਦਲ ਪਹੁੰਚੇ ਹਰਮੰਦਰ ਸਾਹਿਬ, ਬੋਲੇ ਕੌਰੀਡੋਰ ਖੋਲ੍ਹਣ 'ਚ ਸਿੱਧੂ ਦਾ ਕੋਈ ਰੋਲ ਨਹੀਂ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਸ਼੍ਰੀ ਹਰਮੰਦਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਨੇ ਰੱਬ ਦਾ ਸ਼ੁਕਰਾਨਾ ਕਰ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਰਤਾਰਪੁਰ ਕੌਰੀਡੋਰ ਖੋਲ੍ਹੇ ਜਾਣ ਦਾ ਕ੍ਰੈਡਿਟ ਨਵਜੋਤ ਸਿੱਧੂ ਨੂੰ ਨਹੀਂ ਦਿੱਤਾ। ਉਨ੍ਹਾਂ ਕਿਹਾ ਇਸ &lsquoਚ ਸਿੱਧੂ ਦਾ ਕੋਈ ਰੋਲ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਕਰਤਾਰਪੁਰ ਕੌਰੀਡੋਰ ਖੁੱਲ੍ਹਣ &lsquoਤੇ ਹੁਣ ਸ਼ਰਧਾਲੂ ਸਿੱਧੇ ਮੱਥਾ ਟੇਕ ਸਕਣਗੇ।
ਇਸ ਦੇ ਨਾਲ ਹੀ ਉਨ੍ਹਾਂ ਨੇ ਦੋ ਸਟੇਜ ਲਾਏ ਜਾਣ ਦੇ ਮਾਮਲੇ &lsquoਤੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਐਸਜੀਪੀਸੀ ਦੇ ਕਹਿਣੇ &lsquoਤੇ ਚੱਲਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਸਮਾਗਮ ਐਸਜੀਪੀਸੀ ਕਰ ਰਹੀ ਹੈ। ਇਸ ਦੇ ਨਾਲ ਹੀ ਬਾਦਲ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸਾਰਾ ਕ੍ਰੈਡਿਟ ਨਰਿੰਦਰ ਮੋਦੀ ਨੂੰ ਦਿੱਤਾ।