image caption:

ਹਾਈਕੋਰਟ ਵੱਲੋਂ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਸ਼ਿਕਾਇਤ ਖਾਰਜ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ ਅਦਾਲਤ ਨੇ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ਼ ਕੀਤੀ ਸ਼ਿਕਾਇਤ ਖਾਰਜ ਕਰ ਦਿੱਤੀ ਗਈ ਹੈ। ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਜੋ ਸ਼ਿਕਾਇਤ ਕੀਤੀ ਸੀ, ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੈਂਟੀਨੈਸ ਨਹੀਂ, ਜਦਕਿ ਜਸਟਿਸ ਰਣਜੀਤ ਸਿੰਘ ਇੱਕ ਆਮ ਇਨਸਾਨ ਦੀ ਤਰ੍ਹਾਂ ਇਸ ਮੈਟਰ ਨੂੰ ਟੇਕ ਅੱਪ ਕਰ ਸਕਦੇ ਹਨ।
ਦੱਸ ਦੇਈਏ ਜਸਟਿਸ ਰਣਜੀਤ ਸਿੰਘ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਖਿਲਾਫ ਸ਼ਿਕਾਇਤ ਕੀਤੀ ਸੀ ਕਿ ਦੋਵਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਇਸ 'ਤੇ ਜਸਟਿਸ ਰਣਜੀਤ ਸਿੰਘ ਨੇ ਦੋਵਾਂ ਲੀਡਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।