image caption:

ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਕਿਹਾ ਅੱਤਵਾਦੀ ਹਮਲਾ

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨੋਟਬੰਦੀ ਦੀ ਤੀਜੀ ਵਰ੍ਹੇਗੰਢ ਮੌਕੇ ਇਸ ਨੂੰ ਦੇਸ਼ 'ਤੇ ਹੋਇਆ ਅੱਤਵਾਦੀ ਹਮਲਾ ਕਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨੋਟਬੰਦੀ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਕਿਹਾ ਹੈ ਕਿ ਨੋਟਬੰਦੀ ਇੱਕ ਤਬਾਹੀ ਸੀ, ਜਿਸ ਨੇ ਸਾਡੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ। ਇਸ 'ਤੁਗਲਕੀ' ਕਦਮ ਦੀ ਜ਼ਿੰਮੇਵਾਰੀ ਹੁਣ ਕੌਣ ਲਵੇਗਾ?
ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ, &ldquoਨੋਟਬੰਦੀ ਦੇ ਅੱਤਵਾਦੀ ਹਮਲੇ ਨੂੰ ਤਿੰਨ ਸਾਲ ਹੋ ਗਏ ਹਨ, ਜਿਸ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿੱਤਾ। ਬਹੁਤ ਸਾਰੇ ਲੋਕਾਂ ਦੀ ਮੌਤ ਕੀਤੀ, ਬਹੁਤ ਸਾਰੇ ਛੋਟੇ ਕਾਰੋਬਾਰ ਖ਼ਤਮ ਕੀਤੇ ਅਤੇ ਲੱਖਾਂ ਭਾਰਤੀਆਂ ਨੂੰ ਬੇਰੁਜ਼ਗਾਰ ਬਣਾਇਆ।&rdquo ਰਾਹੁਲ ਨੇ ਹੈਸ਼ਟੈਗ &lsquoਡੈਮੋਨੇਟਾਈਜ਼ੇਸ਼ਨ ਡਿਜ਼ਾਸਟਰ&rsquo ਦੀ ਵਰਤੋਂ ਕਰਦਿਆਂ ਕਿਹਾ ਕਿ ਇਸ ਖ਼ਤਰਨਾਕ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਦੇ ਸਾਹਮਣੇ ਲਿਆਉਣਾ ਬਾਕੀ ਹੈ।
ਪ੍ਰਿਯੰਕਾ ਗਾਂਧੀ ਨੇ ਟਵੀਟ ਕਰਕੇ ਲਿਖਿਆ, &ldquoਨੋਟਬੰਦੀ ਨੂੰ ਤਿੰਨ ਸਾਲ ਹੋ ਗਏ ਹਨ। ਸਰਕਾਰ ਤੇ ਇਸ ਦੇ ਹਕੀਮਾਂ ਵੱਲੋਂ ਕੀਤੇ ਨੋਟਬੰਦੀ ਸਾਰੀ ਬਿਮਾਰੀਆਂ ਦਾ ਸ਼ਰਤੀਆ ਇਲਾਜ ਦੇ ਸਾਰੇ ਦਾਅਵੇ ਇੱਕ-ਇੱਕ ਕਰਕੇ ਤਬਾਹ ਹੋ ਗਏ। ਡੈਮੋਨੇਟਾਈਜ਼ੇਸ਼ਨ ਇੱਕ ਆਫ਼ਤ ਸੀ ਜਿਸ ਨੇ ਸਾਡੀ ਆਰਥਿਕਤਾ ਨੂੰ ਤਬਾਹ ਕਰ ਦਿੱਤਾ। ਹੁਣ ਇਸ 'ਤੁਗਲਕੀ' ਕਦਮ ਦੀ ਜ਼ਿੰਮੇਵਾਰੀ ਕੌਣ ਲਵੇਗਾ?"
ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਨੋਟਬੰਦੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ &lsquoਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਨੂੰ &lsquoਅੱਜ ਦਾ ਤੁਗਲਕ&rsquo ਕਿਹਾ। ਉਨ੍ਹਾਂ ਕਿਹਾ, &ldquoਤਿੰਨ ਸਾਲ ਬੀਤ ਚੁੱਕੇ ਹਨ ਅਤੇ ਦੇਸ਼ ਦੁਖੀ ਹੈ, ਕਿਉਂਕਿ ਆਰਥਿਕਤਾ ਠੱਪ ਹੋ ਗਈ ਹੈ, ਰੁਜ਼ਗਾਰ ਗੁੰਮ ਗਿਆ ਹੈ। ਨਾ ਤਾਂ ਅੱਤਵਾਦ ਰੁੱਕਿਆ ਹੈ ਅਤੇ ਨਾ ਹੀ ਜਾਅਲੀ ਕਰੰਸੀ ਦਾ ਕਾਰੋਬਾਰ ਰੁਕਿਆ।  ਇਸ ਲਈ ਜ਼ਿੰਮੇਵਾਰ ਕੌਣ ਹੈ?&rdquo ਦੱਸ ਦੇਈਏ ਕਿ 8 ਨਵੰਬਰ, 2016 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ 500 ਤੇ 1000 ਰੁਪਏ ਦੇ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਸੀ।