image caption:

ਸੰਤ ਬਲਬੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਰੇਸ 'ਚ ਸਭ ਤੋਂ ਅੱਗੇ, ਐਲਾਨ ਥੋੜ੍ਹੀ ਦੇਰ 'ਚ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਿੱਚ ਸ਼ੁਰੂ ਹੋ ਗਿਆ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਤੇ ਹੋਰ ਮੈਂਬਰਾਂ ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਹੋਣਾ ਸ਼ੁਰੂ ਹੋ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪਾਰਟੀ ਦੇ ਪ੍ਰਧਾਨ ਦੇ ਨਾਂ ਲਈ ਡਾ, ਦਲਜੀਤ ਸਿੰਘ ਚੀਮਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਵੀ ਇਸ ਜਨਰਲ ਇਜਲਾਸ ਦੀ ਨਜ਼ਰਸਾਨੀ ਲਈ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪ੍ਰਧਾਨ ਦੇ ਲਈ ਪੇਸ਼ ਕੀਤੇ ਜਾਣ ਵਾਲੇ ਨਾਂ ਲਈ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਲਜੀਤ ਸਿੰਘ ਚੀਮਾ ਜ਼ਿੰਮੇਵਾਰੀ ਸੌਂਪਣਗੇ।
ਇਸ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਚੋਣ ਪ੍ਰਕਿਰਿਆ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚ ਚੁੱਕੇ ਹਨ। ਮੀਟਿੰਗ ਵਿੱਚ ਭਾਗ ਲੈਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਹੁੰਚ ਚੁੱਕੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ 100 ਦੇ ਕਰੀਬ ਮੈਂਬਰ ਪਹੁੰਚ ਚੁੱਕੇ ਹਨ। ਸੂਤਰਾਂ ਅਨੁਸਾਰ ਐੱਸਜੀਪੀਸੀ ਪ੍ਰਧਾਨ ਦੀ ਰੇਸ 'ਚ ਤੋਤਾ ਸਿੰਘ ਤੇ ਸੰਤ ਬਲਬੀਰ ਸਿੰਘ ਘੁੰਨਸ ਅੱਗੇ ਹਨ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਪੱਤਾ ਕੱਟ ਸਕਦਾ ਹੈ।
ਜਨਰਲ ਇਜਲਾਸ 'ਚ ਹਿੱਸਾ ਲੈਣ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੀ ਪਹੁੰਚੇ।