image caption:

ਕਰਤਪਾਰਪੁਰ ਜਾਣ ਵਾਲੀ ਸੰਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਬੱਸ ਸੇਵਾ

ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੋਂ ਰਵਾਨਾ ਹੋਣਗੀਆਂ ਬੱਸਾਂ
ਗੁਰਦਾਸਪੁਰ-  ਗੁਰਦਵਾਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਬਾਬਾ ਨਾਨਕ ਦੇ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਤੋਂ ਜ਼ੀਰੋ ਲਾਈਨ ਤੱਕ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਗੁਰਦਵਾਰਾ ਦਰਬਾਰ ਸਾਹਿਬ ਦੇ ਮੈਨੇਜਰ ਅਤੇ ਹੋਰਨਾਂ ਆਗੂਆਂ ਵੱਲੋਂ ਪਹਿਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸ਼ਰਧਾਲੂਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੱਸ ਸੇਵਾ ਸ਼ੁਰੂ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਡੇਰਾ ਬਾਬਾ ਨਾਨਕ ਦੇ ਰੇਲਵੇ ਸਟੇਸ਼ਨ ਅਤੇ ਬੱਸ ਅੱਡੇ ਤੋਂ ਕਰਤਪਾਰ ਲਾਂਘੇ ਦੇ ਗੇਟ ਤੱਕ ਪਹੁੰਚਣ ਵਿਚ ਬੇਹੱਦ ਆਸਾਨੀ ਹੋਵੇਗੀ।