image caption:

IND vs WI T20 : ਭਾਰਤ ਨੇ ਵਿੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੀਤਾ ਸੀਰੀਜ਼ ‘ਤੇ ਕਬਜ਼ਾ

  ਬੁੱਧਵਾਰ ਨੂੰ ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਸਰਾ ਯਾਨੀ ਕਿ ਇਸ ਸੀਰੀਜ਼ ਦਾ ਆਖਰੀ ਮੁਕਾਬਲਾ ਮੁੰਬਈ ਵਿੱਚ ਖੇਡਿਆ ਗਿਆ । ਇਸ ਮੁਕਾਬਲੇ ਵਿੱਚ ਲੋਕੇਸ਼ ਰਾਹੁਲ, ਰੋਹਿਤ ਸ਼ਰਮਾ ਤੇ ਕਪਤਾਨ ਵਿਰਾਟ ਕੋਹਲੀ ਦੇ ਅਰਧ ਸੈਂਕੜਿਆਂ ਦੀ ਬਦੌਲਤ ਭਾਰਤ ਨੇ ਵੈਸਟਇੰਡੀਜ਼ ਨੂੰ ਫੈਸਲਾਕੁੰਨ ਮੁਕਾਬਲੇ ਵਿੱਚ 67 ਦੌੜਾਂ ਨਾਲ ਹਰਾ ਕੇ 3 ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ । ਇਸ ਸ਼ੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਕਪਤਾਨ ਵਿਰਾਟ ਕੋਹਲੀ ਨੂੰ ਮੈਨ ਆਫ ਦਿ ਸੀਰੀਜ਼ ਚੁਣਿਆ ਗਿਆ, ਜਦਕਿ ਕੇ.ਐੱਲ ਰਾਹੁਲ ਨੂੰ ਮੈਨ ਆਫ ਦਿ ਮੈਚ ਚੁਣਿਆ ਗਿਆ । ਇਸ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 3 ਵਿਕਟਾਂ ਦੇ ਨੁਕਸਾਨ &lsquoਤੇ 240 ਦੌੜਾਂ ਬਣਾਈਆਂ, ਜਦਕਿ ਇਸਦੇ ਜਵਾਬ ਵਿੱਚ ਵਿੰਡੀਜ਼ ਦੀ ਟੀਮ 8 ਵਿਕਟਾਂ &lsquoਤੇ 173 ਦੌੜਾਂ ਹੀ ਬਣਾ ਸਕੀ ।

ਵੈਸਟਇੰਡੀਜ਼ ਦੀ ਟੀਮ ਵੱਲੋਂ ਪੋਲਾਰਡ ਨੇ 39 ਗੇਂਦਾਂ &lsquoਤੇ 5 ਚੌਕੇ ਅਤੇ 6 ਛੱਕਿਆਂ ਦੀ ਮਦਦ ਨਾਲ 68 ਦੌੜਾਂ ਬਣਾਈਆਂ । ਉਥੇ ਹੀ ਹੈੱਟਮਾਇਰ ਨੇ 24 ਗੇਂਦਾਂ ਵਿੱਚ 48 ਦੌੜਾਂ ਦੀ ਹਮਲਾਵਰ ਪਾਰੀ ਖੇਡੀ । ਇਸ ਮੁਕਬਾਲੇ ਵਿੱਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਵੈਸਟਇੰਡੀਜ਼ ਦਾ ਫੈਸਲਾ ਗਲਤ ਸਾਬਿਤ ਹੋਇਆ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਰਤ ਨੇ ਇਸ ਫਾਰਮੈੱਟ ਵਿੱਚ ਸ਼੍ਰੀਲੰਕਾ ਖਿਲਾਫ ਇੰਦੌਰ ਵਿੱਚ 2017 ਵਿੱਚ 5 ਵਿਕਟਾਂ ਦੇ ਨੁਕਸਾਨ &lsquoਤੇ 260 ਦੌੜਾਂ ਬਣਾਈਆਂ ਸਨ, ਜੋ ਉਸ ਦਾ ਸਰਵਸ੍ਰੇਸ਼ਠ ਸਕੋਰ ਸੀ ।

ਭਾਰਤੀ ਟੀਮ ਵਿੱਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਲੋਕੇਸ਼ ਰਾਹੁਲ,ਰਿਸ਼ਭ ਪੰਤ, ਸ਼੍ਰੇਅਸ ਅਈਅਰ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ,ਕੁਲਦੀਪ ਯਾਦਵ, ਦੀਪਕ ਚਾਹਰ, ਭੁਵਨੇਸ਼ਵਰ ਕੁਮਾਰ ਅਤੇ ਮੁਹੰਮਦ ਸ਼ੰਮੀ ਸ਼ਾਮਿਲ ਸਨ, ਜਦਕਿ ਵੈਸਟਇੰਡੀਜ਼ ਦੀ ਟੀਮ ਵਿੱਚ ਕੀਰੋਨ ਪੋਲਾਰਡ (ਕਪਤਾਨ), ਬ੍ਰੈਂਡਨ ਕਿੰਗ, ਸ਼ੈਲਡਨ ਕੋਟਰੈੱਲ, ਐਵਿਨ ਲੂਈਸ, ਸ਼ਿਮਰੋਨ ਹੈੱਟਮਾਇਰ, ਖਾਰੀ ਪਿਯਰੇ, ਲੇਂਡਿਲ ਸਿਮਨਸ, ਜੇਸਨ ਹੋਲਡਰ, ਹੇਡਨ ਵਾਲਸ਼ , ਕੇਸਰਿਭੇਂਟ ਵਿਲੀਅਮਸ, ਹੇਡਨ ਵਾਲਸ਼ ਅਤੇ ਨਿਕੋਲਸ ਪੂਰਨ ਸ਼ਾਮਿਲ ਸਨ ।