image caption:

ਪੁੱਤ ਦੇ ਜਨਮ ਦਿਨ ਦੀ ਸ਼ਾਮ ਕੈਨੇਡਾ ਤੋਂ ਆਈ ਮਾੜੀ ਖ਼ਬਰ

ਗੁਰਪ੍ਰੀਤ ਸਿੰਘ ਦੇ ਪਰਵਾਰ ਨੇ ਦੇਹ ਭਾਰਤ ਲਿਆਉਣ 'ਚ ਮਦਦ ਦੀ ਕੀਤੀ ਅਪੀਲ
ਅੰਮ੍ਰਿਤਸਰ-  ਸਾਰੀ ਜ਼ਮੀਨ ਗਹਿਣੇ ਰੱਖ ਕੇ ਕੈਨੇਡਾ ਗਏ ਗੁਰਪ੍ਰੀਤ ਸਿੰਘ ਜੌਹਲ ਦਾ 10 ਜਨਵਰੀ ਨੂੰ ਜਨਮ ਦਿਨ ਸੀ ਅਤੇ ਉਸੇ ਸ਼ਾਮ ਗੁਰਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਨੇ ਉਸ ਦੇ ਪਰਵਾਰ ਉਪਰ ਦੁੱਖਾਂ ਦਾ ਪਹਾੜ ਤੋੜ ਦਿਤਾ। ਗੁਰਪ੍ਰੀਤ ਸਿੰਘ ਦੀ ਮਾਤਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਬੇਟੇ ਦੀ ਦੇਹ ਭਾਰਤ ਲਿਆਉਣ ਦੇ ਉਪਰਾਲੇ ਕੀਤੇ ਜਾਣ। ਦੱਸ ਦੇਈਏ ਕਿ ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਦੋ ਟਰੱਕਾਂ ਦੀ ਟੱਕਰ ਕਾਰਨ ਜੰਡਿਆਲਾ ਗੁਰੂ ਨੇੜਲੇ ਪਿੰਡ ਵਡਾਲਾ ਜੌਹਲ ਦੇ ਗੁਰਪ੍ਰੀਤ ਸਿੰਘ ਅਤੇ ਅਜਨਾਲਾ ਨੇੜਲੇ ਪਿੰਡ ਗ੍ਰੰਥਗੜ&bull ਦੇ ਕਰਮਵੀਰ ਸਿੰਘ ਦੀ ਮੌਤ ਹੋ ਗਈ ਸੀ। ਗੁਰਪ੍ਰੀਤ ਸਿੰਘ ਤਿੰਨ ਸਾਲ ਪਹਿਲਾਂ ਸਟੂਡੈਂਟ ਵੀਜ਼ਾ 'ਤੇ ਕੈਨੇਡਾ ਗਿਆ ਸੀ ਅਤੇ ਵਰਕ ਪਰਮਿਟ ਮਿਲਣ ਮਗਰੋਂ ਟਰਾਲਾ ਚਲਾਉਣ ਲੱਗਾ। ਉਹ ਆਪਣੇ ਪਿੱਛੇ ਬਜ਼ੁਰਗ ਦਾਦਾ, ਮਾਤਾ, ਛੋਟੀ ਭੈਣ ਅਤੇ ਭਰਾ ਛੱਡ ਗਿਆ ਹੈ।