image caption:

ਗਦਰੀ ਯੋਧਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ 'ਚ ਸੁਸ਼ੋਭਿਤ

ਕੈਨੇਡਾ ਤੋਂ ਪੁੱਜੇ 50 ਮੈਂਬਰੀ ਸਿੱਖ ਵਫ਼ਦ ਦੀ ਹਾਜ਼ਰੀ 'ਚ ਪਰਦਾ ਹਟਾਇਆ
ਅੰਮ੍ਰਿਤਸਰ- ਕੈਨੇਡੀਅਨ ਸਿੱਖਾਂ ਦੇ 50 ਮੈਂਬਰੀ ਵਫ਼ਦ ਦੀ ਹਾਜ਼ਰੀ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਗਦਰੀ ਯੋਧਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰ ਦਿਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਰੀ ਤੋਂ ਐਮ.ਪੀ. ਸੁਖ ਧਾਲੀਵਾਲ ਅਤੇ ਸਰੀ ਦੇ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਨਿੱਝਰ ਨੇ ਅਦਾ ਕੀਤੀ। ਇਹ ਪਹਿਲੀ ਵਾਰ ਹੈ ਜਦੋਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਆਜ਼ਾਦੀ ਦੀ ਲਹਿਰ ਵਿਚ ਯੋਗਦਾਨ ਪਾਉਣ ਵਾਲੇ ਸਿੱਖਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ ਹਨ। ਇਸੇ ਦਰਮਿਆਨ ਸ਼੍ਰੋਮਣੀ ਕਮੇਟੀ ਵੱਲੋਂ ਗਦਰੀ ਯੋਧਿਆਂ ਦੇ ਪਰਵਾਰਾਂ ਨੂੰ ਸਨਮਾਨਤ ਕੀਤਾ ਗਿਆ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਐਲਾਨ ਕੀਤਾ ਕਿ ਗਦਰੀ ਯੋਧਿਆਂ ਅਤੇ ਬੱਬਰ ਅਕਾਲੀ ਲਹਿਰ ਦਾ ਇਤਿਹਾਸ ਛਪਵਾ ਦੇ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ। ਉਨ&bullਾਂ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਨਸਲੀ ਵਿਤਕਰੇ ਵਿਰੁੱਧ ਗਦਰੀ ਬਾਬਿਆਂ ਨੇ ਜ਼ੋਰਦਾਰ ਆਵਾਜ਼ ਉਠਾਈ ਅਤੇ ਇਨ&bullਾਂ ਪੁਰਖਿਆਂ ਦੇ ਦੇਣ ਸਦਕਾ ਹੀ ਅੱਜ ਵਿਦੇਸ਼ਾਂ ਵਿਚ ਸਿੱਖਾਂ ਨੇ ਉਚਾ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਦੀ ਸੰਗਤ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਖ਼ਾਸ ਤੌਰ 'ਤੇ ਸਨਮਾਨ ਕੀਤਾ ਗਿਆ ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ ਭੇਟ ਕੀਤੇ ਗਏ।