image caption:

ਪਾਕਿਸਤਾਨ ‘ਚ ਆਪਣੇ ਘਰ ਪਹੁੰਚੇ ਗਿੱਪੀ ਗਰੇਵਾਲ

ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ &lsquoਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਪੰਜਾਬ ਦੇ ਮਸ਼ਹੂਰ ਸਿੰਗਰ, ਅਦਾਕਾਰ ਤੇ ਡਾਇਰੈਕਟਰ ਗਿੱਪੀ ਗਰੇਵਾਲ ਨੂੰ ਕੌਣ ਨਹੀਂ ਜਾਣਦਾ ਉਹ ਕਿਸੀ ਵੀ ਜਾਣ ਪਹਿਚਾਣ ਦੇ ਮੋਹਤਾਜ ਨਹੀਂ ਹਨ।

ਉਹਨਾਂ ਦੀ ਗਾਇਕੀ ਨੂੰ ਜਿੰਨਾ ਪਸੰਦ ਕੀਤਾ ਜਾਂਦਾ ਹੈ ਉਹਨਾਂ ਹੀ ਪਸੰਦ ਉਹਨਾਂ ਦੀ ਅਦਾਕਾਰੀ ਨੂੰ ਕੀਤਾ ਜਾਂਦਾ ਹੈ। ਦਸ ਦੇਈਏ ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਹਾਲ ਹੀ &lsquoਚ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚੇ ਸਨ। ਜਿਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ &lsquoਤੇ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀਆਂ ਹਨ। ਸ੍ਰੀ ਨਨਕਾਣਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਗਿੱਪੀ ਗਰੇਵਾਲ ਆਪਣੇ ਜੱਦੀ ਪਿੰਡ 47 ਜੇ. ਬੀ. ਮਨਸੂਰਾ ਵੀ ਗਏ, ਜਿੱਥੇ ਉਨ੍ਹਾਂ ਦਾ ਲੋਕਾਂ ਨੇ ਬਹੁਤ ਹੀ ਪਿਆਰ ਨਾਲ ਨਿੱਘਾ ਸਵਾਗਤ ਕੀਤਾ।

ਇਸ ਦੌਰਾਨ ਗਿੱਪੀ ਨਾਲ ਉਨ੍ਹਾਂ ਦੇ ਭਰਾ ਸਿੱਪੀ ਗਰੇਵਾਲ, ਤਪਿੰਦਰ ਸਿੰਘ, ਗੁਫਾਰ ਅਲੀ ਭਾਣਾ ਆਦਿ ਵੀ ਨਜ਼ਰ ਆਏ ਸਨ। ਇੱਕ ਵੀਡੀਓ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ &lsquoਤੇ ਸ਼ੇਅਰ ਕੀਤੀ ਹੈ। ਜਿਸ &lsquoਚ ਗਿੱਪੀ ਗਰੇਵਾਲ ਆਪਣੇ ਜੱਦੀ ਪਿੰਡ &lsquoਚ ਸਿਰਫ 4-5 ਘੰਟੇ ਹੀ ਰੁਕੇ ਸਨ। ਉਨ੍ਹਾਂ ਨੇ ਪਿੰਡ ਦੇ ਬਜ਼ਰੁਗ ਲੋਕਾਂ ਨਾਲ ਮੁਲਾਕਾਤ ਕੀਤ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਪਿਤਾ ਦੇ ਬਹੁਤ ਹੀ ਖਾਸ ਦੋਸਤ ਬਾਬਾ ਅਨਵਰ ਅਲੀ ਨਾਲ ਆਪਣੇ ਵੱਡ-ਵਡੇਰਿਆਂ ਦੀਆਂ ਯਾਦਾਂ ਨੂੰ ਤਾਜਾ ਕੀਤਾ।

ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਨੇ ਲਾਹੌਰ ਦੇ ਸਥਾਨਕ ਕਲਾਕਾਰਾਂ ਤੇ ਗਾਇਕਾਂ ਨਾਲ ਵੀ ਮੁਲਾਕਾਤ ਕੀਤੀ। ਦੱਸ ਦੇਈਏ ਕਿ ਗਿੱਪੀ ਗਰੇਵਾਲ ਦੇ ਜੱਦੀ ਪਿੰਡ ਵਾਲੇ ਘਰ &lsquoਚ ਰਹਿ ਰਹੇ ਪਰਿਵਾਰ ਤੋਂ ਉਨ੍ਹਾਂ ਦੇ ਘਰ ਦਾ ਇਕ ਤਾਲਾ ਗਿੱਪੀ ਤੋਹਫੇ ਵਜੋਂ ਆਪਣੇ ਨਾਲ ਲੈ ਕੇ ਆਏ ਹਨ। ਗਿੱਪੀ ਗਰੇਵਾਲ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਉੱਥੇ ਹੀ ਉਨ੍ਹਾਂ ਨੇ ਚੌਰ ਸਾਹਿਬ ਦੀ ਸੇਵਾ ਵੀ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਲੰਗਰ ਵੀ ਛਕਿਆ ਤੇ ਸਥਾਨਕ ਸਿੱਖ ਭਾਈਚਾਰੇ ਨਾਲ ਵਿਚਾਰ ਵੀ ਸਾਂਝੇ ਕੀਤੇ। ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਰਕਾਰ ਵਲੋਂ ਜਾਰੀ ਕੀਤਾ ਗਿਆ 550 ਰੁਪਏ ਦਾ ਯਾਦਗਾਰੀ ਸਿੱਕਾ ਤੇ ਸਿਰੋਪਾਓ ਵੀ ਭੇਟ ਕੀਤਾ ਗਿਆ।