image caption:

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗੁਰਇਕ ਮਾਨ ਤੇ ਅਤੇ ਸਿਮਰਨ ਕੌਰ ਮੁੰਡੀ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਦੇ ਪੁੱਤਰ ਤੇ ਨੂੰਹ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਅੰਮ੍ਰਿਤਸਰ ਪੁੱਜੇ ਸਨ। ਇੱਥੇ ਗੁਰਇਕ ਮਾਨ ਤੇ ਉਨ੍ਹਾਂ ਦੀ ਧਰਮ ਪਤਨੀ ਸਿਮਰਨ ਕੌਰ ਮੁੰਡੀ ਨੇ ਗੁਰੂ ਘਰ ਦੇ ਦਰਸ਼ਨਾਂ ਤੋਂ ਬਾਅਦ ਇਲਾਹੀ ਬਾਣੀ ਤੇ ਸ਼ਬਦ ਕੀਰਤਨ ਦਾ ਸ਼ਰਵਣ ਕੀਤਾ ਤੇ ਰੂਹਾਨੀਅਤ ਦਾ ਆਨੰਦ ਮਾਣਿਆ।
 
ਇਸ ਤੋਂ ਬਾਅਦ ਗੁਰਇਕ ਮਾਨ ਤੇ ਅਦਾਕਾਰਾ ਸਿਮਰਨ ਕੌਰ ਮੁੰਡੀ ਨੇ ਸ੍ਰੀ ਗੁਰੂ ਰਾਮ ਦਾਸ ਲੰਗਰ ਘਰ ਵਿਖੇ ਬਰਤਨ ਸਾਫ਼, ਲੰਗਰ &lsquoਚ ਪ੍ਰਸ਼ਾਦੇ ਪਕਾਉਣ ਅਤੇ ਲੰਗਰ ਵਰਤਾਉਣ ਦੀ ਸੇਵਾ ਕੀਤੀ ਹੈ। ਦੋਵਾਂ ਨੇ ਪੂਰੇ ਮਨ ਨਾਲ ਭਾਂਡੇ ਸਾਫ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਆਈ. ਪੀ ਐੱਸ ਸ੍ਰੀ ਵਿਕਰਮਜੀਤ ਦੁੱਗਲ ਵੀ ਮੌਜੂਦ ਸਨ।ਸ੍ਰੀ ਦਰਬਾਰ ਸਾਹਿਬ ਜੀ ਵਿਖੇ ਕਰੀਬ 2 ਘੰਟੇ ਰੁੱਕਣ ਤੋਂ ਬਾਅਦ ਮਾਨ ਪਰਿਵਾਰ ਦੇ ਮੈਂਬਰ ਵਾਪਿਸ ਪਰਤ ਗਏ।ਦੱਸ ਦੇਈਏ ਕਿ ਗੁਰਇਕ ਤੇ ਸਿਮਰਨ ਕੌਰ 31 ਜਨਵਰੀ ਨੂੰ ਵਿਆਹ ਦੇ ਬੰਧਨ ਵਿਚ ਬੱਝੇ ਸਨ। ਉਨ੍ਹਾਂ ਦਾ ਵਿਆਹ ਸਿੱਖ ਰਹੁ-ਰੀਤਾਂ ਨਾਲ ਪਟਿਆਲਾ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਹੋਇਆ।

ਬੀਤੇ ਦਿਨਾਂ ਤੋਂ ਇਹ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਦੱਸਣਯੋਗ ਹੈ ਕਿ ਪੰਜਾਬੀ ਇੰਡਸਟਰੀ ਵਿੱਚ ਆਪਣੀ ਗਾਇਕੀ ਨਾਲ ਵੱਖਰੀ ਪਹਿਚਾਣ ਬਣਾਉਣ ਵਾਲੇ ਗੁਰਦਾਸ ਮਾਨ ਦੇ ਪੁੱਤਰ ਗੁਰਇਕ ਮਾਨ ਤੇ ਸਾਬਕਾ ਫ਼ੈਮਿਨਾ ਮਿਸ ਇੰਡੀਆ ਅਤੇ ਭਾਰਤੀ ਮਾਡਲ ਤੇ ਪਾਲੀਵੁੱਡ ਅਦਾਕਾਰ ਸਿਮਰਨ ਕੌਰ ਮੁੰਡੀ ਕੁੱਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ ਵਿਚ ਬੱਝੇ ਸਨ ਅਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਨਤਮਸਤਕ ਹੋਣ ਆਏ ਸਨ।

ਗੁਰਦਾਸ ਮਾਨ ਦੇ ਬੇਟੇ ਗੁਰਇੱਕ ਮਾਨ ਅਤੇ ਸਾਬਕਾ ਮਿਸ ਇੰਡੀਆ ਅਤੇ ਅਦਾਕਾਰ ਸਿਮਰਨ ਕੌਰ ਮੁੰਡੀ ਸ਼ੁਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ।ਮਾਲ ਰੋਡ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿੱਚ ਦੋਹਾਂ ਦਾ ਆਨੰਦ ਕਾਰਜ ਹੋਇਆ। ਇਸ ਤੋਂ ਬਾਅਦ ਹੋਟਲ ਨੀਮਰਾਣਾ ਵਿੱਚ ਕਰੀਬ 600 ਮਹਿਮਾਨਾਂ ਦੇ ਲਈ ਕੋਲੋਨਿਅਲ ਲੰਚ ਦਾ ਆਯੋਜਨ ਕੀਤਾ ਗਿਆ।ਵਿਆਹ ਸਮਾਰੋਹ ਦੇ ਲਈ ਗੁਰਦਾਸ ਮਾਨ ਵੀਰਵਾਰ ਨੂੰ ਹੀ ਪੂਰੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਨਾਲ ਪਟਿਆਲਾ ਪਹੁੰਚ ਗਏ ਸਨ। ਸ਼ੁਕਰਵਾਰ ਦੁਪਹਿਰ ਕਰੀਬ 12 ਵਜੇ ਮਾਨ ਪਰਿਵਾਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪਹੁੰਚਿਆ।