image caption:

ਮਨੀਲਾ 'ਚ ਪੰਜਾਬੀ ਨੌਜਵਾਨ ਦਾ ਕਤਲ

ਅਣਪਛਾਤੇ ਵਿਅਕਤੀਆਂ ਨੇ ਮਾਰੀਆਂ ਗੋਲੀਆਂ
ਫਿਰੋਜ਼ਪੁਰ-  ਫਿਰੋਜ਼ਪੁਰ ਦੇ ਕਸਬਾ ਮੁੱਦਕੀ ਦੇ ਇੱਕ 25 ਸਾਲਾ ਨੌਜਵਾਨ  ਦਾ ਮਨੀਲਾ ਵਿਚ ਅਣਪਛਾਤੇ ਵਿਅਕਤੀਆਂ ਨੇ  ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖ਼ਬਰ ਮਿਲਣ 'ਤੇ ਪੂਰੇ ਇਲਾਕੇ ਵਿਚ ਮਾਤਮ ਛਾ ਗਿਆ। ਮ੍ਰਿਤਕ ਦਾ ਨਾਂ ਸੁਖਜੀਤ ਸਿੰਘ ਦੱਸਿਆ ਜਾ ਰਿਹਾ ਹੈ। ਉਹ ਪਿਛਲੇ ਪੌਣੇ ਦੋ ਸਾਲਾਂ ਤੋਂ ਮਨੀਲਾ ਵਿਚ ਰਹਿ ਰਿਹਾ ਸੀ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸੁਖਜੀਤ ਸਿੰਘ ਮਨੀਲਾ ਵਿਚ ਫਾਇਨਾਂਸ ਦਾ ਕੰਮ ਕਰਦਾ ਸੀ ਅਤੇ ਕਿਸ਼ਤਾਂ 'ਤੇ ਸਮਾਨ ਵੇਚਦਾ ਸੀ। ਬੀਤੇ ਬੁਧਵਾਰ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਅਪਣੇ ਕੰਮ 'ਤੇ ਨਿਕਲਿਆ ਤਾਂ ਮੋਟਰ ਸਾਈਕਲ 'ਤੇ ਸਵਾਰ ਚਾਰ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਹ ਗੰਭੀਰ ਤੌਰ 'ਤੇ ਜ਼ਖਮੀ ਹੋ ਗਿਆ। ਉਸ ਨੂੰ ਨਾਲ ਦੇ ਸਾਥੀਆਂ ਨੇ ਹਸਪਤਾਲ ਦਾਖ਼ਲ ਕਰਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਸੁਖਜੀਤ ਦੀ ਮੌਤ ਦੀ ਖ਼ਬਰ ਉਸ ਦੇ ਪਰਵਾਰ ਨੂੰ ਉਸ ਦੇ ਦੋਸਤਾਂ ਨੇ ਫੋਨ 'ਤੇ ਦਿੱਤੀ। ਮੌਤ ਦੀ ਖ਼ਬਰ ਸੁਣਦੇ ਹੀ ਘਰ ਵਾਲਿਆਂ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਇਸ ਮੌਕੇ ਮ੍ਰਿਤਕ ਦੇ ਦਾਦਾ ਅਤੇ ਭਰਾ ਨੇ ਦੱਸਿਆ ਕਿ ਊਨ੍ਹਾਂ ਨੂੰ ਤਾਂ ਇਸ ਘਟਨਾ ਦਾ ਬਹੁਤ ਦੇਰ ਬਾਅਦ ਪਤਾ ਚਲਿਆ। ਉਨ੍ਹਾਂ ਨੇ ਉਥੇ ਦੀ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।