image caption:

ਸ੍ਰੀ ਦਰਬਾਰ ਸਾਹਿਬ ‘ਚ ਬਣ ਰਹੀਆਂ ਵੀਡਿਓਜ਼ ਨੂੰ ਲੈ ਕੇ SGPC ਨੇ ਲਿਆ ਵੱਡਾ ਫੈਸਲਾ

ਅੰਮਿ੍ਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣ ਰਹੇ Tik Tok ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ । ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਜੇਕਰ ਹਰਿਮੰਦਰ ਸਾਹਿਬ ਵਿੱਚ ਇਹ ਵੀਡਿਓਜ਼ ਬਣਾਉਣ ਦਾ ਸਿਲਸਿਲਾ ਨਾ ਰੁਕਿਆ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਪਰਿਕਰਮਾ ਵਿੱਚ ਮੋਬਾਈਲ ਫ਼ੋਨ &lsquoਤੇ ਪਾਬੰਦੀ ਲਗਾ ਦਿੱਤੀ ਜਾਵੇਗੀ । ਇਸ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀਡਿਓਜ਼ ਬਣਾਉਣ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ।
ਦਰਅਸਲ, ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟੰਗ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿੱਚ ਦਿੱਤੇ ਗਏ ਹਲਫ਼ਨਾਮੇ ਸਬੰਧੀ ਨਿੰਦਾ ਦਾ ਮਤਾ ਪਾਸ ਕਰਦਿਆਂ ਇਸ ਨੂੰ ਘਿਣਾਉਣੀ ਸਾਜ਼ਿਸ਼ ਕਰਾਰ ਦਿੱਤਾ ਗਿਆ । ਇਸ ਤੋਂ ਇਲਾਵਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ &lsquoਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ ।
ਉਥੇ ਹੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਤੋਂ ਸਜਾਏ ਗਏ ਨਗਰ ਕੀਰਤਨ ਦੌਰਾਨ ਵਾਪਰੇ ਹਾਦਸੇ ਦੇ ਮ੍ਰਿਤਕਾਂ ਨੂੰ 1-1 ਲੱਖ ਰੁਪਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਨੂੰ 25-25 ਹਜ਼ਾਰ ਰੁਪਏ ਸ਼੍ਰੋਮਣੀ ਕਮੇਟੀ ਵੱਲੋਂ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ।
ਦੱਸ ਦੇਈਏ ਕਿ ਇਸੇ ਦੌਰਾਨ ਜਥੇਦਾਰ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਵੀ ਪਾਸ ਕੀਤੇ ਗਏ । ਇਸ ਕਮੇਟੀ ਦੀ ਇਕੱਤਰਤਾ ਵਿੱਚ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਅਮਰਜੀਤ ਸਿੰਘ ਭਲਾਈਪੁਰ, ਸੁਰਜੀਤ ਸਿੰਘ ਕੰਗ, ਇੰਦਰਮੋਹਨ ਸਿੰਘ ਲਖਮੀਰਵਾਲਾ, ਅੰਤਿ੍ੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਜਗਸੀਰ ਸਿੰਘ ਮਾਂਗੇਆਣਾ, ਗੁਰਪਾਲ ਸਿੰਘ ਗੋਰਾ, ਸ਼ੇਰ ਸਿੰਘ ਮੰਡਵਾਲਾ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਆਦਿ ਮੌਜੂਦ ਸਨ ।