image caption:

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਦਿੱਤਾ ਝਟਕਾ

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ, ਜਿਸ ਕਾਰਨ ਹਾਲੇ ਉਹ ਜੇਲ੍ਹ ਵਿੱਚ ਹੀ ਰਹਿਣਗੇ । ਦਰਅਸਲ, ਸਾਲ 1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਲਈ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਪਹੁੰਚੇ ਸਨ । ਜਿੱਥੇ ਸੁਪਰੀਮ ਕੋਰਟ ਵੱਲੋਂ ਹੁਣ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਹੀ ਉਨ੍ਹਾਂ ਦੀ ਇਸ ਅਰਜ਼ੀ &lsquoਤੇ ਸੁਣਵਾਈ ਕੀਤੀ ਜਾਵੇਗੀ ।
ਦੱਸ ਦੇਈਏ ਕਿ 31 ਅਕਤੂਬਰ 1984 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਉਨ੍ਹਾਂ ਦੇ ਸਿੱਖ ਸੁਰੱਖਿਆ ਕਰਮਚਾਰੀਆਂ ਵੱਲੋਂ ਕਰ ਦਿੱਤਾ ਗਿਆ ਸੀ । ਇਸ ਵਾਰਦਾਤ ਦੇ ਅਗਲੇ ਹੀ ਦਿਨ ਦਿੱਲੀ ਦੇ ਕਈ ਇਲਾਕਿਆਂ ਵਿੱਚ ਦੰਗੇ ਭੜਕ ਗਏ ਸਨ । ਜਿਸ ਤੋਂ ਬਾਅਦ ਸੱਜਣ ਕੁਮਾਰ &lsquoਤੇ ਸਿੱਖਾਂ ਵਿਰੁੱਧ ਦੰਗੇ ਭੜਕਾਉਣ ਦਾ ਦੋਸ਼ ਲਗਾਇਆ ਗਿਆ ਸੀ । ਇਸ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਸੀ । ਜਿਸ ਤੋਂ ਬਾਅਦ ਉਮਰ ਕੈਦ ਦੀ ਸਜ਼ਾ ਮਿਲਣ ਤੋਂ ਬਾਅਦ 31 ਦਸੰਬਰ 2018 ਨੂੰ ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ।