image caption:

ਕਾਂਗਰਸੀ ਨੇਤਾ ਰਵਨੀਤ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ: ਕਾਂਗਰਸੀ ਨੇਤਾ ਰਵਨੀਤ ਸਿੰਘ ਬਿੱਟੂ ਨੂੰ ਫੋਨ &lsquoਤੇ ਜਾਨੋਂ ਮਾਰਣ ਦੀਆਂ ਧਮਕੀਆਂ ਮਿਲ ਰਹੀਆਂ ਹਨ । ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਤੋਂ ਲਗਾਤਾਰ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰ ਤੋਂ ਫੋਨ ਆ ਰਹੇ ਹਨ । ਫੋਨ ਕਰਨ ਵਾਲਾ ਬਿੱਟੂ ਨੂੰ ਜਾਨੋਂ ਮਾਰਣ ਦੀ ਧਮਕੀ ਦੇ ਰਿਹਾ ਹੈ।
ਇਸ ਦੇ ਨਾਲ ਹੀ ਉਹ ਫੋਨ &lsquoਤੇ ਭੱਦੀ ਸ਼ਬਦਾਵਲੀ ਦੀ ਵੀ ਵਰਤੋਂ ਕਰ ਰਿਹਾ ਹੈ । ਮਿਲੀ ਜਾਣਕਾਰੀ ਅਨੁਸਾਰ ਇੰਟਰਨੈੱਟ ਕਾਲ ਰਾਹੀਂ ਬਿੱਟੂ ਨੂੰ ਧਮਕੀ ਦਿੰਦੇ ਹੋਏ ਮੰਦੀ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਦਾਦੇ ਬੇਅੰਤ ਸਿੰਘ ਵਾਂਗ ਨਤੀਜੇ ਭੁਗਤਣ ਲਈ ਕਿਹਾ ਗਿਆ ਹੈ। ਇਸ ਧਮਕੀ &lsquoਤੇ ਬੋਲਦੇ ਹੋਏ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਦੱਸਿਆ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਦੇ ਨਾਲ-ਨਾਲ ਪੁਲਿਸ ਕੋਲ ਵੀ ਲੈ ਕੇ ਜਾਣਗੇ ।