image caption:

ਵਿਦੇਸ਼ ‘ਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਮਮਦੋਟ: ਅੱਖਾਂ ਵਿੱਚ ਚੰਗੀ ਜ਼ਿੰਦਗੀ ਜਿਊਣ ਦੇ ਸੁਪਨੇ ਲੈ ਕੇ ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਪੁਲਿਸ ਥਾਣਾ ਮਮਦੋਟ ਦੇ ਪਿੰਡ ਚੱਕ ਖੁੰਦਰ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ (30 ਸਾਲ) ਪੁੱਤਰ ਟਹਿਲ ਸਿੰਘ ਵਾਸੀ ਪਿੰਡ ਚੱਕ ਖੁੰਦਰ ਥਾਣਾ ਮਮਦੋਟ ਜੋ ਕਿ ਰੋਜ਼ੀ-ਰੋਟੀ ਦੀ ਭਾਲ ਵਿਚ ਹਾਲੇ ਪੰਜ ਮਹੀਨੇ ਪਹਿਲਾਂ ਹੀ ਸਾਊਥ ਅਫਰੀਕਾ ਗਿਆ ਸੀ । ਜਿਸ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦੁੱਧ ਸਪਲਾਈ ਕਰਨ ਵਾਲੇ ਟਰੱਕ &lsquoਤੇ ਨੌਕਰੀ ਕਰਦਾ ਸੀ ।
ਇਹ ਵੀ ਦੱਸਿਆ ਜਾਂਦਾ ਹੈ ਕਿ ਹਾਦਸੇ ਸਮੇਂ ਟਰੱਕ ਵਿੱਚ ਕੁੱਲ ਪੰਜ ਵਿਅਕਤੀ ਸਵਾਰ ਸਨ ਜਿਨ੍ਹਾਂ ਵਿੱਚੋਂ ਮ੍ਰਿਤਕ ਦੇ ਹੋਰ ਸਾਥੀਆਂ ਦੇ ਵੀ ਹਲਾਕ ਹੋਣ ਦੀ ਖ਼ਬਰ ਹੈ ।