image caption:

ਅਰਵਿੰਦ ਕੇਜ਼ਰੀਵਾਲ ਨੂੰ ਚੁਣਿਆ ਗਿਆ ਵਿਧਾਇਕ ਦਲ ਦਾ ਨੇਤਾ, 16ਫਰਵਰੀ ਨੂੰ ਰਾਮਲੀਲਾ ਮੈਦਾਨ ਤੋਂ ਚੁੱਕਣਗੇ ਸਹੁੰ

ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੇ ਪਾਰਟੀ ਦੇ ਪ੍ਰਧਾਨ &lsquoਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੂਰੀ ਸਹਿਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣਿਆ ਹੈ। ਸਾਰੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਲਿਆ ਹੈ। ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ &lsquoਚ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ। ਸਹੁੰ ਚੁੱਕਣ ਦੀ ਰਸਮ ਸਵੇਰੇ 10 ਵਜੇ ਹੋਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੇ 2 ਕਰੋੜ ਲੋਕਾਂ ਨੂੰ ਸੱਦਾ ਦਿੱਤਾ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਹੁੰ ਚੁੱਕ ਸਮਾਗਮ ਵਿਚ ਵੱਡੀ ਗਿਣਤੀ &lsquoਚ ਪਹੁੰਚਣ &lsquoਤੇ ਉਨ੍ਹਾਂ ਦੇ ਪੁੱਤਰ ਅਰਵਿੰਦ ਕੇਜਰੀਵਾਲ ਨੂੰ ਆਸ਼ੀਰਵਾਦ ਦੇਣ। ਉਹਨਾਂ ਕਿਹਾ ਕਿ ਅਸੀਂ ਦਿੱਲੀ ਨੂੰ ਨਫ਼ਰਤ ਦੀ ਰਾਜਨੀਤੀ ਤੋਂ ਉੱਪਰ ਬਣਾਵਾਂਗੇ ਅਤੇ ਦਿੱਲੀ ਨੂੰ ਵਿਕਾਸ ਦਾ ਅਜਿਹਾ ਨਮੂਨਾ ਬਣਾਵਾਂਗੇ, ਜਿਥੇ ਆਮ ਆਦਮੀ ਨਾਲ ਸਬੰਧਤ ਸਿੱਖਿਆ, ਸਿਹਤ, ਬਿਜਲੀ &lsquoਤੇ ਪਾਣੀ ਵਰਗੇ ਮੁੱਦੇ ਰਾਜਨੀਤੀ ਦਾ ਕੇਂਦਰ ਹੋਣਗੇ। ਸਿਸੋਦੀਆ ਨੇ ਦਿੱਲੀ ਦੇ ਦੋ ਕਰੋੜ ਲੋਕਾਂ ਦਾ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਾਇਦ ਪਹਿਲੀ ਵਾਰ ਕੰਮ ਦੀ ਰਾਜਨੀਤੀ ਨੂੰ ਇਕ ਚੋਣ &lsquoਚ ਇੰਨਾ ਵੱਡਾ ਸਨਮਾਨ ਮਿਲਿਆ ਹੈ।
ਸਿਸੋਦੀਆ ਨੇ ਕਿਹਾ ਕਿ ਅੱਜ ਦਿੱਲੀ ਦੇ ਲੋਕਾਂ ਨੇ ਦੱਸਿਆ ਹੈ ਕਿ ਕੇਜਰੀਵਾਲ ਦੀ ਰਾਜਨੀਤੀ ਦਾ ਮਾਡਲ ਹੀ ਸਹੀ ਅਰਥਾਂ &lsquoਚ ਵਿਕਾਸ ਦਾ ਮਾਡਲ ਹੈ। ਇਸਦੇ ਨਾਲ ਅਰਥ ਵਿਵਸਥਾ ਹੋਰ ਵਧੇਗੀ।  ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਨੂੰ ਪਿਆਰ ਕਰਨ ਦਾ ਸਹੀ ਅਰਥ ਇਹ ਹੈ ਕਿ ਜੇ ਤੁਸੀਂ ਰਾਜਨੀਤੀ &lsquoਚ ਹੋ, ਤਾਂ ਆਪਣੇ ਦੇਸ਼ ਦੇ ਬੱਚਿਆਂ ਲਈ ਵਧੀਆ ਸਿੱਖਿਆ ਦਾ ਪ੍ਰਬੰਧ ਕਰੋ। ਦੇਸ਼ ਭਗਤੀ ਦਾ ਅਰਥ ਹੈ ਦੇਸ਼ ਦੇ ਹਰ ਨਾਗਰਿਕ ਨੂੰ ਬਿਹਤਰ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣਾ।  ਰਾਸ਼ਟਰਵਾਦ ਦਾ ਅਰਥ ਹੈ ਕਿ ਤੁਸੀਂ ਹਰ ਪਰਿਵਾਰ ਨੂੰ ਸਹੂਲਤਾਂ &lsquoਤੇ 24 ਘੰਟੇ ਬਿਜਲੀ &lsquoਤੇ ਪਾਣੀ ਪ੍ਰਦਾਨ ਕਰਦੇ ਹੋ।  ਅੱਜ ਦੇਸ਼ ਦੀਆਂ ਮਹਿਲਾਵਾਂ ਨੂੰ ਸੁਰੱਖਿਆ ਦੇਣਾ ਵੀ ਦੇਸ਼ ਭਗਤੀ ਹੈ &lsquoਤੇ ਅੱਜ ਦਿੱਲੀ ਦੇ ਲੋਕਾਂ ਨੇ ਇਸ ਰਾਜਨੀਤੀ &lsquoਤੇ ਮੋਹਰ ਲਗਾਈ ਹੈ। ਇਸਦੇ ਨਾਲ ਹੀ ਦਿੱਲੀ ਦੇ ਲੋਕਾਂ ਨੇ ਇਕ ਹੋਰ ਸੰਦੇਸ਼ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦਿੱਲੀ ਦਾ ਬੇਟਾ ਹੈ। ਬਹੁਤ ਨਫ਼ਰਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਦਿੱਲੀ ਦੇ ਲੋਕਾਂ ਨੇ ਖੁੱਲ੍ਹ ਕੇ ਜਵਾਬ ਦਿੱਤਾ ਅਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦਾ ਬੇਟਾ ਹੈ।