image caption:

ਮਹਿਲਾ ਟੀ-20 World Cup ‘ਚ ਆਸਟ੍ਰੇਲੀਆ ਨੇ ਮਾਰੀ ਬਾਜੀ

ਮਹਿਲਾ ਟੀ-20 ਵਿਸ਼ਵ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਟੀਮ ਦਾ ਮੁਕਾਬਲਾ ਐਤਵਾਰ ਨੂੰ ਮੈਲਬੌਰਨ ਵਿੱਚ 4 ਵਾਰ ਦੇ ਚੈਂਪੀਅਨ ਆਸਟ੍ਰੇਲੀਆ ਨਾਲ ਹੋਇਆ। ਮਹਿਲਾ ਟੀ-20 ਵਰਲਡ ਕੱਪ ਦਾ ਖਿਤਾਬ ਜਿੱਤਣ ਦੀਆਂ ਭਾਰਤ ਦੀਆਂ ਉਮੀਦਾਂ &lsquoਤੇ ਪਾਣੀ ਫੇਰਦੇ ਹੋਏ ਆਸਟ੍ਰੇਲੀਆ ਨੇ ਭਾਰਤ ਨੂੰ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ । ਅੱਜ ਮੈਲਬੋਰਨ ਵਿਖੇ ਭਾਰਤ ਅਤੇ ਆਸਟਰੇਲੀਆ ਵਿਚਾਲੇ ਫਾਈਨਲ ਮੁਕਾਬਲਾ ਖੇਡਿਆ ਗਿਆ।

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਈ ਆਸਟ੍ਰੇਲੀਆਈ ਟੀਮ ਨੇ ਨਿਰਧਾਰਤ 20 ਓਵਰਾਂ &rsquoਚ 4 ਵਿਕਟਾਂ ਦੇ ਨੁਕਸਾਨ &rsquoਤੇ 184 ਦੌੜਾਂ ਬਣਾਈਆਂ । ਜਵਾਬ ਵਿਚ ਉਤਰੀ ਭਾਰਤੀ ਟੀਮ 19.1 ਓਵਰਾਂ 10 ਵਿਕਟਾਂ ਦੇ ਨੁਕਸਾਨ &rsquoਤੇ ਸਿਰਫ 99 ਦੌੜਾਂ ਹੀ ਬਣਾ ਸਕੀ। ਆਸਟ੍ਰੇਲੀਆ ਨੇ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਵਰਲਡ ਕੱਪ ਖਿਤਾਬ ਆਪਣੇ ਨਾਂ ਕਰ ਲਿਆ। ਆਸਟ੍ਰੇਲੀਆ ਵੱਲੋਂ ਮਿਲੇ 185 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਮਹਿਲਾ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਭਾਰਤ ਦੀ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ 2 ਦੌੜਾਂ ਦੇ ਨਿੱਜੀ ਸਕੋਰ &rsquoਤੇ ਮੇਗਾਨ ਸਕਟ ਦੀ ਗੇਂਦ &rsquoਤੇ ਹੀਲੀ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਈ। ਭਾਰਤ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਜੇਮਿਮਾ ਰੋਡ੍ਰੀਗੇਜ ਬਿਨਾ ਖਾਤਾ ਖੋਲ੍ਹੇ ਹੀ ਜੇਸ ਜੋਨਾਸਨ ਦੀ ਗੇਂਦ &rsquoਤੇ ਨਿਕੋਲਾ ਕੈਰੀ ਨੂੰ ਕੈਚ ਦੇ ਬੈਠੀ ਤੇ ਆਊਟ ਹੋ ਗਈ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਸਮ੍ਰਿਤੀ ਮੰਧਾਨਾ 11 ਦੌੜਾਂ ਦੇ ਨਿੱਜੀ ਸਕੋਰ &lsquoਤੇ ਸੋਫੀ ਮੋਲੀਨਿਕਸ ਦੀ ਗੇਂਦ &lsquoਤੇ ਨਿਕੋਲਾ ਕੈਰੀ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਈ। ਭਾਰਤ ਦਾ ਚੌਥਾ ਵਿਕਟ ਹਰਮਨਪ੍ਰੀਤ ਕੌਰ ਦਾ ਡਿੱਗਿਆ।

ਹਰਮਨਪ੍ਰੀਤ ਕੌਰ 4 ਦੌੜਾਂ ਦੇ ਨਿੱਜੀ ਸਕੋਰ ਜੋਨਾਸਨ ਦੀ ਗੇਂਦ &rsquoਤੇ ਐਸ਼ਲੀਗ ਗਾਰਡਨਰ ਨੂੰ ਕੈਚ ਦੇ ਕੇ ਆਊਟ ਹੋ ਗਈ। ਇਸੇ ਤਰ੍ਹਾਂ ਵਿਕਟਾਂ ਡਿੱਗਣ ਦਾ ਸਿਲਸਿਲਾ ਜਾਰੀ ਰਿਹਾ ਤੇ ਭਾਰਤੀ ਟੀਮ ਸਿਰਫ 99 ਦੌੜਾਂ ਬਣਾ ਸਕੀ । ਆਸਟ੍ਰੇਲੀਆ ਵੱਲੋਂ ਸਭ ਤੋਂ ਜ਼ਿਆਦਾ ਵਿਕਟ ਮੇਗਾਨ ਸਕਟ ਨੇ 4, ਜੇਸ ਜਾਨਸਨ ਨੇ 3, ਸੋਫੀ ਮੋਲੀਨਿਕਸ 1, ਡੇਲਿਸਾ ਕਿਮਿੰਸ 1 ਦੌੜ ਅਤੇ ਨਿਕੋਲਸ ਕੈਰੀ ਨੇ 1 ਵਿਕਟ ਲਏ।