image caption:

ਛੋਟਾ ਹੋਵੇਗਾ IPL ਦਾ 13ਵਾਂ ਸੀਜ਼ਨ : ਸੌਰਵ ਗਾਂਗੁਲੀ

ਕੋਰੋਨਾ ਵਾਇਰਸ ਕਾਰਨ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ ਛੋਟਾ ਹੋ ਜਾਵੇਗਾ । ਇਸ ਸਬੰਧੀ ਬੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਸ਼ਨੀਵਾਰ ਨੂੰ ਆਈਪੀਐਲ ਦੀ ਗਵਰਨਿੰਗ ਕੌਂਸਲ ਦੀ ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੱਤੀ ਹੈ । ਸ਼ੁੱਕਰਵਾਰ ਨੂੰ ਬੀਸੀਆਈ ਨੇ ਕੋਰੋਨਾ ਵਾਇਰਸ ਕਾਰਨ ਆਈਪੀਐਲ ਦੇ 13ਵੇਂ ਸੀਜ਼ਨ ਦੀ ਤਰੀਕ ਵਧਾ ਦਿੱਤੀ ਸੀ ।

ਇਸ ਬਾਰੇ ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਕਿਹਾ ਕਿ ਆਈਪੀਐਲ ਦਾ 13ਵਾਂ ਸੀਜ਼ਨ ਛੋਟਾ ਹੋਵੇਗਾ ਕਿਉਂਕਿ ਇਹ ਪਹਿਲਾਂ ਹੀ 15 ਦਿਨ ਲੇਟ ਸ਼ੁਰੂ ਹੋ ਰਿਹਾ ਹੈ । ਹਾਲਾਂਕਿ, ਸੌਰਵ ਗਾਂਗੁਲੀ ਨੇ ਵੀ ਕਿਹਾ ਹੈ ਕਿ ਫਿਲਹਾਲ ਇਹ ਨਹੀਂ ਦੱਸਿਆ ਜਾ ਸਕਦਾ ਕਿ ਆਈਪੀਐਲ ਦਾ ਸੀਜ਼ਨ ਕਿੰਨਾ ਛੋਟਾ ਹੋਵੇਗਾ ਅਤੇ ਕਿੰਨੇ ਮੈਚਾਂ ਦੀ ਕਟੌਤੀ ਹੋਵੇਗੀ ।

ਜ਼ਿਕਰਯੋਗ ਹੈ ਕਿ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ 29 ਮਾਰਚ ਨੂੰ ਸ਼ੁਰੂ ਹੋਣਾ ਸੀ । ਪਰ ਕੋਰੋਨਾ ਵਾਇਰਸ ਕਾਰਨ ਹੁਣ ਇਹ ਸੀਜ਼ਨ 15 ਅਪ੍ਰੈਲ ਤੋਂ ਸ਼ੁਰੂ ਹੋਵੇਗਾ । ਹਾਲਾਂਕਿ, ਆਈਪੀਐਲ ਦਾ ਅਗਲਾ ਸੀਜ਼ਨ ਹਾਲਤਾਂ &lsquoਤੇ ਨਿਰਭਰ ਕਰਦਾ ਹੈ । ਜੇ ਹਾਲਾਤ ਖਰਾਬ ਹੁੰਦੇ ਹਨ ਹਨ ਤਾਂ ਨਵੇਂ ਸੀਜ਼ਨ &lsquoਤੇ ਸਵਾਲ ਚੁੱਕੇ ਜਾ ਸਕਦੇ ਹਨ ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਬੀਸੀਸੀਆਈ ਨੇ ਆਈਪੀਐਲ ਦੇ ਅਗਲੇ ਸੀਜ਼ਨ &lsquoਤੇ ਗੱਲਬਾਤ ਲਈ ਗਵਰਨਿੰਗ ਕੌਂਸਲ ਦੀ ਇੱਕ ਟੀਮ ਆਯੋਜਿਤ ਕਰਕੇ ਟੀਮਾਂ ਦੇ ਮਾਲਕਾਂ ਨਾਲ ਵਿਚਾਰ ਵਟਾਂਦਰੇ  ਲਈ ਇੱਕ ਮੀਟਿੰਗ ਦਾ ਆਯੋਜਨ ਕੀਤਾ । ਇਸ ਬੈਠਕ ਤੋਂ ਬਾਅਦ ਬੀਸੀਸੀਆਈ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਖਿਡਾਰੀਆਂ, ਸਟਾਫ ਅਤੇ ਦਰਸ਼ਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਫੈਸਲੇ ਲਵੇਗੀ । ਇਸ ਤੋਂ ਇਲਾਵਾ ਬੀਸੀਸੀਆਈ ਨੇ ਸ਼ਨੀਵਾਰ ਨੂੰ ਈਰਾਨ ਟਰਾਫੀ ਸਮੇਤ ਸਾਰੇ ਘਰੇਲੂ ਕ੍ਰਿਕਟ ਟੂਰਨਾਮੈਂਟ ਰੱਦ ਕਰਨ ਦਾ ਐਲਾਨ ਕੀਤਾ ਹੈ । ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਨੂੰ ਵੀ ਰੱਦ ਕਰ ਦਿੱਤਾ ।

ਜੇਕਰ ਤੁਸੀਂ ਆਪਣੇ Debit Card ਜਾਂ Credit Card ਤੋਂ ਹਾਲੇ ਤੱਕ ਇੱਕ ਵਾਰ ਵੀ Online Transaction ਨਹੀਂ ਕੀਤੀ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ । ਦਰਅਸਲ, 16 ਮਾਰਚ ਤੋਂ ਭਾਰਤੀ ਰਿਜ਼ਰਵ ਬੈਂਕ (RBI) ਦਾ ਹੁਕਮ ਲਾਗੂ ਹੋ ਜਾਵੇਗਾ, ਜਿਸ ਤੋਂ ਬਾਅਦ ਤੁਸੀਂ ਆਪਣੇ ਡੈਬਿਟ ਜਾਂ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਲੈਣ-ਦੇਣ ਨਹੀਂ ਕਰ ਸਕੋਗੇ । 15 ਜਨਵਰੀ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ RBI ਨੇ ਕ੍ਰੈਡਿਟ ਕਾਰਡ ਤੇ ਡੈਬਿਟ ਕਾਰਡ ਦੀ ਸੁਰੱਖਿਆ ਤੇ ਸਹੂਲਤ ਵਧਾਉਣ ਲਈ ਕਈ ਉਪਰਾਲਿਆਂ ਦਾ ਐਲਾਨ ਕੀਤਾ ਸੀ ।