image caption:

ਕੋਰੋਨਾਵਾਇਰਸ ਦੀ ਦਹਿਸ਼ਤ ਨੂੰ ਵੇਖਦਿਆਂ ਪੂਰੇ ਪੰਜਾਬ 'ਚ ਕਰਫਿਊ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਕਰਫਿਊ ਲਾ ਦਿੱਤਾ ਹੈ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੰਗਾਮੀ ਹਾਲਤ ਵਿੱਚ ਮੁੱਖ ਸਕੱਤਰ ਤੇ ਪੁਲਿਸ ਮੁਖੀ ਨਾਲ ਹਾਲਾਤ ਬਾਰੇ ਚਰਚਾ ਕਰਨ ਮਗਰੋਂ ਇਹ ਫੈਸਲਾ ਲਿਆ ਹੈ। ਹੁਣ ਸਾਰੇ ਸੂਬੇ ਵਿੱਚ ਕਰਫਿਊ ਲਾਗੂ ਰਹੇਗਾ। ਇਸ ਦੌਰਾਨ ਕੋਈ ਢਿੱਲ ਨਹੀਂ ਮਿਲੇਗੀ।

ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਕਿਹਾ ਹੈ ਕਿ ਨਵੇਂ ਆਦੇਸ਼ ਜਾਰੀ ਕੀਤੇ ਜਾਣ। ਕਰਫਿਊ ਦੌਰਾਨ ਜੇਕਰ ਕਿਸੇ ਵਿਅਕਤੀ ਨੂੰ ਰਾਹਤ ਦੀ ਲੋੜ ਹੈ ਤਾਂ ਉਸ ਨੂੰ ਸਪੈਸ਼ਲ ਕੇਸ ਵਜੋਂ ਵਿਚਾਰਿਆ ਜਾਵੇ।

ਯਾਦ ਰਹੇ ਲੰਘੇ ਦਿਨ ਪੰਜਾਬ ਸਰਕਾਰ ਨੇ ਧਾਰਾ 144 ਲਾ ਕੇ ਪਾਬੰਦੀਆਂ ਜਾਰੀ ਕੀਤੀਆਂ ਸੀ। ਅੱਜ ਕਈ ਥਾਵਾਂ 'ਤੇ ਲੋਕਾਂ ਨੇ ਇਨ੍ਹਾਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ। ਦੁਕਾਨਾਂ ਵੀ ਆਮ ਵਾਂਗ ਖੁੱਲ੍ਹੀਆਂ ਤੇ ਲੋਕ ਵੀ ਸੜਕਾਂ 'ਤੇ ਆਮ ਵਾਂਗ ਨਿਕਲੇ। ਇਸ ਮਗਰੋਂ ਪੰਜਾਬ ਸਰਕਾਰ ਨੇ ਪੂਰੇ ਪੰਜਾਬ ਵਿੱਚ ਕਰਫਿਊ ਲਾ ਦਿੱਤਾ ਹੈ।

ਪੁਲਿਸ ਸਖਤੀ ਨਾਲ ਕਰਫਿਊ ਲਾਗੂ ਕਰਵਾਏਗੀ। ਹੁਣ ਘਰਾਂ ਵਿੱਚੋਂ ਬਾਹਰ ਆਉਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਹੋਏਗੀ।