image caption:

ਮੰਤਰੀ-ਵਿਧਾਇਕ ਇਕ ਮਹੀਨੇ ਦੀ ਤਨਖ਼ਾਹ ਤੇ IAS-PCS ਅਧਿਕਾਰੀ ਇਕ ਦਿਨ ਦੀ ਤਨਖ਼ਾਹ ਦੇ ਕੇ CM Relief Fund 'ਚ ਪਾਉਣਗੇ ਯੋਗਦਾਨ

ਚੰਡੀਗੜ੍ਹ : Coronavirus ਦਾ ਪ੍ਰਸਾਰ ਰੋਕਣ ਲਈ ਪੰਜਾਬ 'ਚ ਲਾਕਡਾਊਨ ਹੈ। ਇਸ ਕਾਰਨ ਕਈ ਲੋਕ ਜਿਹੜੇ ਦਿਹਾੜੀਦਾਰ ਹਨ, ਉਨ੍ਹਾਂ ਪ੍ਰਤੀ ਸਰਕਾਰ ਜ਼ਿਆਦਾ ਚਿੰਤਤ ਹੈ। ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਅਜਿਹੇ ਲੋਕਾਂ ਦੀ ਮਦਦ ਲਈ ਸੂਬੇ ਦੇ ਸਾਰੇ ਆਈਏਐੱਸ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ (Chief Minister Relief Fund) 'ਚ ਦੇਣਗੇ। ਉੱਥੇ ਹੀ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ, ਅਕਾਲੀ ਵਿਧਾਇਕ ਐੱਨਕੇ ਸ਼ਰਮਾ ਤੇ 'ਆਪ' ਆਗੂ ਅਮਨ ਅਰੋੜਾ ਨੇ ਵੀ ਆਪਣੀ ਇਕ ਦਿਨ ਦੀ ਤਨਖ਼ਾਹ ਰਾਹਤ ਫੰਡ 'ਚ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਦੇ ਪੇਂਡੂ ਵਿਕਾਸ, ਉੱਚੇਰੀ ਸਿੱਖਿਆ ਅਤੇ ਪਸ਼ੁ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੇ ਨਾਲ ਨਜਿੱਠਣ ਤੇ ਲੋਕਾਂ ਦੀ ਮੱਦਦ ਲਈ ਇਕ ਮਹੀਨੇ ਦੀ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਆਈਏਐੱਸ ਤੇ ਪੀਸੀਐੱਸ ਅਫਸਰਾਂ ਨੇ ਵੀ ਇਕ ਦਿਨ ਦੀ ਤਨਖਾਹ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਆਈਐੱਸ ਆਫ਼ੀਸਰ ਐਸੋਸੀਏਸ਼ਨ ਨੇ ਇਹ ਫ਼ੈਸਲਾ ਲਿਆ ਹੈ। ਸਾਰੇ ਕਾਂਗਰਸੀ ਆਗੂਆਂ ਨੇ ਵੀ ਆਪਣੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇਣ ਦਾ ਐਲਾਨ ਕੀਤਾ ਹੈ।