image caption:

ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਤੇ ਵਿਧਾਇਕ ਇੱਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਲਈ ਦੇਣਗੇ : ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂਆਂ ਤੇ ਵਰਕਰਾਂ ਤੋਂ ਕੋਰੋਨਾ ਵਾਇਰਸ ਦੇ ਖ਼ਿਲਾਫ ਜਾਰੀ ਜੰਗ &lsquoਚ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਤੇ ਸਾਰੇ ਵਿਧਾਇਕ ਪੰਜਾਬ ਸਰਕਾਰ ਦੇ ਕੋਰੋਨਾ ਵਾਇਰਸ ਦੀ ਰੋਕਥਾਮ ਤੇ ਇਸ ਦੇ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਨੂੰ ਯੋਗਦਾਨ ਪਾਉਣ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦੇਣਗੇ।
ਸੁਖਬੀਰ ਬਾਦਲ ਨੇ ਵੱਖ-ਵੱਖ ਥਾਵਾਂ &lsquoਚ ਆਈਸੋਲੇਸ਼ਨ ਸਹੂਲਤਾਂ ਦੇਣ ਵਾਸਤੇ ਜਗ੍ਹਾ ਬਣਾਉਣ ਲਈ SGPC ਦੀ ਸ਼ਲਾਘਾ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਹੁਣੇ ਪਤਾ ਲੱਗਿਆ ਹੈ ਕਿ SGPC ਨੇ ਵੱਖ ਵੱਖ ਜ਼ਿਲ੍ਹਾ ਹਸਪਤਾਲਾਂ &lsquoਚ ਲੰਗਰ ਸੇਵਾ ਸ਼ੁਰੂ ਕੀਤੀ ਹੈ। ਇਸ ਲੰਗਰ ਸੇਵਾ ਨੂੰ ਪੂਰੇ ਪੰਜਾਬ &lsquoਚ ਸ਼ੁਰੂ ਕੀਤਾ ਜਾਵੇਗਾ।ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ &lsquoਤੇ ਸਾਂਸਦਾਂ ਤੇ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸਤੋਂ ਬਾਅਦ ਫੈਸਲਾ ਲਿਆ ਗਿਆ ਹੈ ਕਿ ਅਕਾਲੀ ਦਲ ਪ੍ਰਧਾਨ ਵੱਲੋਂ ਰਾਹਤ ਕਾਰਜਾਂ &lsquoਚ ਵਧ ਚੜ੍ਹ ਕੇ ਭਾਗ ਲੈਣ ਦੇ ਦਿੱਤੇ ਮਸ਼ਵਰੇ ਮਗਰੋਂ ਸਾਰੇ ਪਾਰਟੀ ਸਾਂਸਦਾਂ ਤੇ ਵਿਧਾਇਕਾਂ ਇਸ ਨੇਕ ਕਾਰਜ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਲਈ ਸਹਿਮਤ ਹਨ।
ਸੁਖਬੀਰ ਬਾਦਲ ਨੇ ਇਸਦੇ ਨਾਲ ਹੀ ਸਾਰੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਖ਼ਿਲਾਫ ਲੜਾਈ &lsquoਚ ਆਪਣਾ ਪੂਰਾ ਯੋਗਦਾਨ ਦੇਣ।  ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਹਸਪਤਾਲਾਂ &lsquoਚ ਡਾਕਟਰਾਂ ਤੇ ਮਰੀਜ਼ਾਂ ਕੋਲ ਜਾ ਕੇ ਉਹਨਾਂ ਨੂੰ ਮਾਸਕ, ਵੈਂਟੀਲੇਟਰ ਤੇ ਦਵਾਈਆਂ ਦੇਣ ਜਾਂ ਫਿਰ ਲੋੜਵੰਦਾਂ ਦੀ ਮੁਫ਼ਤ ਲੰਗਰ ਸੇਵਾ ਦਾ ਪ੍ਰਬੰਧ ਕਰਨ। ਉਹਨਾਂ ਕਿਹਾ ਕਿ ਇਹ ਸਾਡੇ ਲਈ ਚੁਣੌਤੀ ਹੈ। ਸਾਨੂੰ ਨਾ ਸਿਰਫ ਖੁਦ ਨੂੰ ਸੁਰੱਖਿਅਤ ਰੱਖਣ ਦੀ ਲੋੜ ਹੈ ਸਗੋਂ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਨੂੰ ਬਚਾਉਣ ਲਈ ਵੀ ਅੱਗੇ ਆਉਣ ਦੀ ਵੀ ਲੋੜ ਹੈ। ਉਹਨਾਂ ਇਸ ਲੜਾਈ &lsquoਚ ਜ਼ਿਲ੍ਹਾ ਪ੍ਰਸਾਸ਼ਨ ਨੂੰ ਪੂਰਾ ਸਹਿਯੋਗ ਦੇਣ ਲਈ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ।