image caption:

ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਲੌਕਡਾਊਨ 'ਚ ਘਰ ਬੈਠੇ ਲੋਕਾਂ ਨੂੰ ਮਿਲੇਗੀ ਪੂਰੀ ਤਨਖਾਹ


ਨਵੀਂ ਦਿੱਲੀ: ਵਿੱਤ ਮੰਤਰਾਲੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਜਿਹੇ ਕੰਟਰੈਕਟ ਵਰਕਰ ਜੋ ਲੌਕਡਾਊਨ ਕਾਰਨ ਡਿਊਟੀ &lsquoਤੇ ਆਉਣ &lsquoਚ ਸਮਰੱਥ ਨਹੀਂ ਹਨ, ਉਨ੍ਹਾਂ ਦੀ ਤਨਖਾਹ ਨਹੀਂ ਕੱਟੇਗੀ ਤੇ ਪੂਰੇ ਪੈਸਿਆਂ ਦਾ ਭੁਗਤਾਨ ਕੀਤਾ ਜਾਵੇਗਾ।
ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਕ ਟਵੀਟ &lsquoਚ ਕਿਹਾ ਕਿ &lsquoਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਸੋਸ਼ਲ ਡਿਸਟੈਂਸਿੰਗ ਤੇ ਆਈਸੋਲੇਸ਼ਨ ਦੇ ਉਪਾਅ ਕਾਰਨ, ਭਾਰਤ ਸਰਕਾਰ ਲਈ ਕੰਮ ਕਰਨ ਵਾਲੇ ਕੰਟਰੈਕਟ ਵਰਕਰ ਤੇ ਆਉਟਸੋਰਸ ਕਰਮਚਾਰੀਆਂ ਦੀ ਗਿਣਤੀ ਘੱਟ ਹੋਣ ਦੀ ਸੰਭਾਵਨਾ ਹੈ। ਅਜਿਹੇ &lsquoਚ ਬਹੁਤ ਸਾਰੇ ਕਰਮਚਾਰੀ ਕੰਮ &lsquoਤੇ ਨਹੀਂ ਆ ਸਕਣਗੇ।
ਅਜਿਹੇ ਲੋਕਾਂ ਨੂੰ ਕੰਮ &lsquoਤੇ ਮੰਨਿਆ ਜਾਵੇ ਤੇ ਉਨ੍ਹਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਅਸਾਧਾਰਨ ਹਾਲਾਤ &lsquoਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਕੋਰੋਨਾਵਾਇਰਸ ਦੀ ਰੋਕਥਾਮ ਦੇ ਸਬੰਧ &lsquoਚ ਲੌਕਡਾਊਨ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਘਰ ਰਹਿਣਾ ਜ਼ਰੂਰੀ ਹੈ, ਉਨ੍ਹਾਂ ਨੂੰ ਡਿਊਟੀ &lsquoਤੇ ਮੰਨਿਆ ਜਾਵੇ।