image caption:

ਮੋਦੀ ਦੇ ਲੌਕਡਾਊਨ ਮਗਰੋਂ ਕੇਜਰੀਵਾਲ ਆਏ ਸਾਹਮਣੇ, ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਪੂਰੇ ਦੇਸ਼ ਵਿੱਚ ਅਗਲੇ 21 ਦਿਨਾਂ ਤੱਕ ਲੌਕਡਾਊਨ ਦੇ ਐਲਾਨ ਤੋਂ ਬਾਅਦ ਦੇਸ਼ ਦੇ ਲੋਕ ਡਰ ਗਏ ਹਨ। ਵੱਡੀ ਗਿਣਤੀ ਵਿੱਚ ਦੁਕਾਨਾਂ ਤੋਂ ਸਾਮਾਨ ਇਕੱਠਾ ਕਰਨ ਪਹੁੰਚ ਰਹੇ ਹਨ। ਇਸ ਦਹਿਸ਼ਤ ਦੇ ਮਾਹੌਲ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਾਹਮਣੇ ਆਏ ਹਨ। ਉਨ੍ਹਾਂ ਨੇ ਜਨਤਾ ਨੂੰ ਅਜਿਹਾ ਨਾ ਕਰਨ ਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ।

ਸਾਨੂੰ ਤੁਹਾਡੇ ਸਮਰਥਨ ਦੀ ਲੋੜ- ਕੇਜਰੀਵਾਲ
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਪ੍ਰੈੱਸ ਕਾਨਫਰੰਸ ਵਿੱਚ ਸੀਐਮ ਕੇਜਰੀਵਾਲ ਨੇ ਕਿਹਾ, "ਦਿੱਲੀ ਪੁਲਿਸ, ਦਿੱਲੀ ਸਰਕਾਰ ਤੇ ਪੂਰਾ ਪ੍ਰਸ਼ਾਸਨ, ਅਸੀਂ ਸਾਰੇ ਤੁਹਾਡੇ ਲਈ ਮਿਲ ਕੇ ਕੰਮ ਕਰ ਰਹੇ ਹਾਂ। ਸਾਨੂੰ ਤੁਹਾਡੇ ਸਹਿਯੋਗ ਦੀ ਬਹੁਤ ਲੋੜ ਹੈ।&rdquo ਉਨ੍ਹਾਂ ਨੇ ਕਿਹਾ, "ਅਸੀਂ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਉਨ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ। ਸਰਕਾਰ ਘਰਾਂ ਤਕ ਸਾਰੀ ਲੋੜੀਂਦੀ ਚੀਜ਼ਾਂ ਪਹੁੰਚਾਏਗੀ।&rdquo

ਸੀਐਮ ਕੇਜਰੀਵਾਲ ਨੇ ਅੱਗੇ ਕਿਹਾ, &ldquoਮੈਂ ਸਾਰਿਆਂ ਨੂੰ ਯਕੀਨ ਦਵਾਉਣਾ ਚਾਹੁੰਦਾ ਹਾਂ ਕਿ ਅਸੀਂ ਸਾਰੀਆਂ ਤਿਆਰੀਆਂ ਕੀਤੀਆਂ ਹਨ। ਦੁੱਧ, ਸਬਜ਼ੀਆਂ, ਘਰੇਲੂ ਕਰਿਆਨੇ ਦਾ, ਇਨ੍ਹਾਂ ਸਭ ਚੀਜ਼ਾਂ ਦਾ ਧਿਆਨ ਰੱਖਿਆ ਜਾਵੇਗਾ। ਤੁਹਾਨੂੰ ਇਹ ਸਾਰੀਆਂ ਸਹੂਲਤਾਂ ਮਿਲਦੀਆਂ ਰਹਿਣਗੀਆਂ। ਅਸੀਂ ਤੁਹਾਨੂੰ ਕੁਝ ਵੀ ਘੱਟ ਨਹੀਂ ਹੋਣ ਦੇਵਾਂਗੇ।&rdquo

ਸਰਕਾਰ ਲੋਕਾਂ ਨੂੰ ਐਮਰਜੈਂਸੀ ਸੇਵਾ ਦੇਵੇਗੀ- ਕੇਜਰੀਵਾਲ
ਕੇਜਰੀਵਾਲ ਨੇ ਕਿਹਾ, &ldquoਦਿੱਲੀ ਸਰਕਾਰ ਸਾਰੇ ਦੁਕਾਨਦਾਰਾਂ ਨੂੰ ਜ਼ਰੂਰੀ ਸਮਾਨ ਨਾਲ ਪਾਸ ਦੇਣ ਦੀ ਯੋਜਨਾ ਬਣਾ ਰਹੀ ਹੈ। ਅਸੀਂ ਸ਼ਾਮ ਤੱਕ ਇਸ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰਾਂਗੇ।&rdquo ਉਨ੍ਹਾਂ ਨੇ ਕਿਹਾ,&ldquoਘਰ ਤੋਂ ਬਾਹਰ ਨਾ ਨਿਕਲੋ। ਅਸੀਂ ਤੁਹਾਨੂੰ ਕੋਰੋਨਾ ਤੋਂ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ ਤੇ ਕਿਸੇ ਨੂੰ ਵੀ ਭੁੱਖੇ ਨਹੀਂ ਸੌਣਾ ਪਏਗਾ।&ldquo