image caption:

ਬੰਦੂਕਧਾਰੀਆਂ ਨੇ ਗੁਰਦੁਆਰੇ 'ਚ ਦਾਖਲ ਹੋ ਕੀ ਕੀਤੀ ਫਾਇਰਿੰਗ, 11 ਮੌਤਾਂ

ਕਾਬੁਲ: ਬੁੱਧਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ &lsquoਚ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਉਂਝ ਅਜੇ ਤੱਕ ਚਾਰ ਮੌਤਾਂ ਦੀ ਹੀ ਪੁਸ਼ਟੀ ਹੋਈ ਹੈ। ਇਹ ਜਾਣਕਾਰੀ ਇੱਕ ਸਿੱਖ ਸੰਸਦ ਮੈਂਬਰ ਨੇ ਦਿੱਤੀ ਹੈ।

ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਜਵਾਬ ਦਿੱਤਾ, ਉਹ ਮੌਕੇ &lsquoਤੇ ਪਹੁੰਚ ਗਈ ਹੈ ਪਰ ਗੋਲੀਬਾਰੀ ਅਜੇ ਵੀ ਜਾਰੀ ਹੈ। ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਗੁਰਦੁਆਰੇ ਅੰਦਰ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਬੁਲਾਇਆ ਤੇ ਹਮਲੇ ਬਾਰੇ ਦੱਸਿਆ। ਇਸ ਤੋਂ ਬਾਅਦ ਉਹ ਮਦਦ ਲਈ ਘਟਨਾ ਵਾਲੀ ਥਾਂ ਗਏ।

ਉਨ੍ਹਾਂ ਕਿਹਾ ਕਿ ਹਮਲੇ ਸਮੇਂ ਗੁਰਦੁਆਰੇ ਅੰਦਰ ਤਕਰੀਬਨ 150 ਲੋਕ ਸੀ ਤੇ ਹਮਲੇ ਵਿੱਚ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਖਾਲਸਾ ਨੇ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਤਾਲਿਬਾਨ ਦੇ ਬੁਲਾਰੇ ਜੁਬੀਹੁੱਲਾਹ ਮੁਜਾਹਿਦ ਨੇ ਟਵੀਟ ਕੀਤਾ ਕਿ ਹਮਲੇ &lsquoਚ ਤਾਲਿਬਾਨ ਦਾ ਕੋਈ ਹੱਥ ਨਹੀਂ।