image caption:

ਕੈਪਟਨ ਵਲੋਂ ਸ਼੍ਰੋਮਣੀ ਕਮੇਟੀ ਦੇ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਦੀ ਪ੍ਰਸ਼ੰਸਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਸ਼ੁਕਰੀਆ ਅਦਾ ਕੀਤਾ ਹੈ। ਆਪਣੇ ਫੇਸਬੁੱਕ ਪੰਨੇ &lsquoਤੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਸ਼ੁਕਰੀਆ ਅਦਾ ਕਰਦੇ ਹਨ, ਜੋ ਉਨ੍ਹਾਂ ਨੇ ਆਪਣੇ ਹਸਪਤਾਲ ਤੇ ਸਰਾਵਾਂ, ਕੋਰੋਨਾ ਵਾਇਰਸ ਦੇ ਸ਼ਿਕਾਰ ਮਰੀਜ਼ਾਂ ਦੇ ਇਲਾਜ ਲਈ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ &lsquoਚ ਅਸੀਂ ਸਾਰੇ ਇਕੱਠੇ ਹਾਂ ਤੇ ਯਕੀਨ ਇੱਕਜੁਟਤਾ ਨਾਲ ਅਸੀਂ ਇਸ &lsquoਤੇ ਜਿੱਤ ਹਾਸਲ ਕਰ ਲਵਾਂਗੇ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੋਰੋਨਾ ਵਾਇਰਸ ਦੀ ਭਿਆਨਕਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਵੱਖਰੀ ਵਾਰਡ ਬਣਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵੀ ਲੋੜ ਪੈਣ ਤੇ ਸਰਕਾਰ ਤੇ ਸਿਹਤ ਵੋਭਾਗ ਨੂੰ ਦੇਣ ਲਈ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਾਂ ਇਥੋਂ ਤੱਕ ਪੇਸ਼ਕਸ਼ ਕੀਤੀ ਹੈ ਕਿ ਜੇਕਰ ਲੋੜ ਹੋਵੇ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ ਸਾਹਿਬ ਵਿਖੇ ਵੀ ਮਰੀਜਾਂ ਨੂੰ ਇਕਾਂਤਵਾਸ ਰੱਖਣ ਲਈ ਪ੍ਰਬੰਧ ਕੀਤੇ ਜਾਣਗੇ।
 ਸ਼੍ਰੋਮਣੀ ਕਮੇਟੀ ਵੱਲੋਂ ਬੰਦ ਦੇ ਮੱਦੇਨਜਰ ਡਿਊਟੀ ਦੇ ਰਹੇ ਵੱਖ ਵੱਖ ਮੁਲਾਜਮਾਂ ਤੇ ਲੋੜਵੰਦਾਂ ਲਈ ਲੰਗਰ ਵਿਵਸਥਾ ਵੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਉਪਰਾਲਿਆਂ ਨੂੰ ਲੈ ਕੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸੰਸਥਾ ਦੀ ਸ਼ਲਾਘਾ ਕੀਤੀ ਹੈ। ਨਾਲ ਹੀ ਕੈਪਟਨ ਨੇ ਪੰਜਾਬ ਦੇ ਹਰੇਕ ਨਾਗਰਿਕ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਆਪਣੇ ਫਰਜ਼ ਨੂੰ ਸਮਝਣ ਤੇ ਬਿਨਾਂ ਕਿਸੇ ਕਾਰਨ ਤੋਂ ਘਰ ਤੋਂ ਬਾਹਰ ਨਾ ਨਿਕਲੋ।