image caption:

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਣਕ ਮੰਡੀਆਂ ਦੀ ਸਮੀਖਿਆ

6 ਆਈ.ਪੀ.ਐੱਸ. ਅਧਿਕਾਰੀ ਨਿਯੁਕਤ
ਚੰਡੀਗੜ-  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਦੀਆਂ ਚਲ ਰਹੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਅਤੇ ਦੌਰਾ ਕਰਨ ਲਈ 6 ਆਈ. ਪੀ. ਐੱਸ. ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ, ਜੋ 30 ਅਪ੍ਰੈਲ ਤਕ ਆਪਣੀ ਰਿਪੋਰਟ ਸੌਂਪਣਗੇ। ਇਹ ਅਧਿਕਾਰੀ ਵੱਖ-ਵੱਖ ਜ਼ਿਲਿਆਂ 'ਚ ਮੰਡੀਆਂ ਦਾ ਦੌਰਾ 28 ਅਤੇ 29 ਅਪ੍ਰੈਲ ਨੂੰ ਕਰਨਗੇ ਤਾਂ ਕਿ ਜ਼ਮੀਨੀ ਪੱਧਰ 'ਤੇ ਖਰੀਦ ਪ੍ਰਕਿਰਿਆਵਾਂ ਦੀ ਅਸੈਸਮੈਂਟ ਕੀਤੀ ਜਾ ਸਕੇ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ&bullਾਂ ਅਧਿਕਾਰੀਆਂ ਨੂੰ ਕਰਫਿਊ ਪਾਸ ਪ੍ਰਣਾਲੀ ਨੂੰ ਲਾਗੂ ਕਰਨ, ਮੰਡੀਆਂ 'ਚ ਕਣਕ ਦੀ ਪਿੰਡ ਅਨੁਸਾਰ ਆਮਦ, ਕਣਕ ਦੀ ਗੁਣਵੱਤਾ ਦਾ ਨਿਰੀਖਣ ਕਰਨਾ ਅਤੇ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਸਬੰਧੀ ਚੈਕਿੰਗ ਕਰਨ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਪੰਜਾਬ ਰਾਜ ਵੇਅਰਿੰਗ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੀਲਕੰਠ ਐੱਸ. ਅਵਹਾਦ ਨੂੰ ਰੋਪੜ ਅਤੇ ਐੱਸ. ਬੀ. ਐੱਸ. ਨਗਰ ਜ਼ਿਲਿਆਂ, ਮਾਰਫੈੱਡ ਦੇ ਐੱਮ. ਡੀ. ਵਰੁਣ ਰੂਜ਼ਮ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ, ਖਾਧ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਅਤਰਦਿਤਾ ਮਿਤਰਾ ਨੂੰ ਐੱਸ. ਏ. ਐੱਸ. ਨਗਰ, ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੂੰ ਐੱਸ. ਬੀ. ਐੱਸ. ਨਗਰ, ਹੁਸ਼ਿਆਰਪੁਰ ਅਤੇ ਜਲੰਧਰ, ਪਨਸਪ ਦੇ ਐੱਮ. ਡੀ. ਰਾਮਵੀਰ ਨੂੰ ਜਲੰਧਰ ਅਤੇ ਕਪੂਰਥਲਾ ਅਤੇ ਪੀ. ਏ. ਐੱਫ. ਸੀ. ਦੀ ਐੱਮ. ਡੀ. ਮਨਜੀਤ ਬਰਾੜ ਨੂੰ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ 'ਚ ਕਣਕ ਦੀ ਖਰੀਦ ਦੀਆਂ ਪ੍ਰਕਿਰਿਆਵਾਂ ਨੂੰ ਵੇਖਣ ਲਈ ਨਿਯੁਕਤ ਕੀਤਾ ਗਿਆ ਹੈ। ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਡਿਪਟੀ ਕਮਿਸ਼ਨਰਾਂ ਵੱਲੋਂ ਕਣਕ ਦੀ ਖਰੀਦ ਅਤੇ ਲਿਫਟਿੰਗ ਨੂੰ ਸਮੇਂ 'ਤੇ ਪੂਰਾ ਕਰਨ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਵਾਉਣਾ ਹੈ।