image caption:

ਅਦਾਕਾਰ ਇਰਫਾਨ ਖ਼ਾਨ ਦੇ ਦੇਹਾਂਤ 'ਤੇ ਸੀਐੱਮ ਕੇਜਰੀਵਾਲ ਨੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਇਰਫਾਨ ਖ਼ਾਨ ਦੇ ਦੇਹਾਂਤ 'ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਦੁੱਖ ਪ੍ਰਗਟਾਇਆ ਹੈ। ਸੀਐੱਮ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਸਾਡੇ ਸਮੇਂ ਦੇ ਸਭ ਤੋਂ ਅਸਾਧਾਰਣ ਅਦਾਕਾਰਾਂ 'ਚੋਂ ਇਕ ਇਰਫਾਨ ਖ਼ਾਨ ਦੇ ਦੇਹਾਂਤ ਦੀ ਜਾਣਕਾਰੀ ਮਿਲਣ ਨਾਲ ਹੈ ਹੈਰਾਨ ਹਾਂ। ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
ਜ਼ਿਕਰਯੋਗ ਹੈ ਕਿ ਆਪਣੇ ਜ਼ਮਾਨੇ ਦੇ ਮਸ਼ਹੂਰ ਅਦਾਕਾਰ ਇਰਫਾਨ ਖ਼ਾਨ ਨੇ ਬੁੱਧਵਾਰ ਨੂੰ 53 ਸਾਲ ਦੀ ਉਮਰ 'ਚ ਹੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੀ ਮੌਤ ਮੁੰਬਈ ਦੇ ਕੋਕਿਲਾ ਬੇਨ ਹਸਪਤਾਲ 'ਚ ਹੋਈ।
ਇਰਫਾਨ ਖ਼ਾਨ ਇਕ ਅਲੱਗ ਤਰ੍ਹਾਂ ਦੇ ਕੈਂਸਰ ਦੀ ਬਿਮਾਰੀ ਤੋਂ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਮਿਲਦੇ ਹੀ ਫਿਲਮੀ ਦੁਨੀਆ ਨਾਲ ਜੁੜੇ ਕਲਾਕਾਰ ਤੇ ਸਿਆਸਤ ਨਾਲ ਜੁੜੀਆਂ ਹਸਤੀਆਂ 'ਚ ਸ਼ੋਕ ਦੀ ਲਹਿਰ ਹੈ।